ਦੁਰਗਾਪੁਰ ਜਬਰ-ਜਨਾਹ ਮਾਮਲਾ: ਰਾਜਪਾਲ ਨੇ ਰਾਸ਼ਟਰਪਤੀ ਤੇ ਗ੍ਰਹਿ ਮੰਤਰਾਲੇ ਨੂੰ ਰਿਪੋਰਟ ਸੌਂਪੀ
ਪੱਛਮੀ ਬੰਗਾਲ ਦੇ ਰਾਜਪਾਲ ਸੀ ਵੀ ਆਨੰਦ ਬੋਸ ਨੇ ਦੁਰਗਾਪੁਰ ਵਿੱਚ ਮੈਡੀਕਲ ਵਿਦਿਆਰਥਣ ਨਾਲ ਹੋਏ ਸਮੂਹਿਕ ਜਬਰ-ਜਨਾਹ ਮਾਮਲੇ ਬਾਰੇ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਰਿਪੋਰਟ ਸੌਂਪ ਦਿੱਤੀ ਹੈ। ਰਿਪੋਰਟ ਵਿੱਚ ਰਾਜਪਾਲ ਨੇ ਮਾਮਲੇ ਸਬੰਧੀ ਜ਼ਰੂਰੀ ਖੁਲਾਸੇ ਅਤੇ...
Advertisement
ਪੱਛਮੀ ਬੰਗਾਲ ਦੇ ਰਾਜਪਾਲ ਸੀ ਵੀ ਆਨੰਦ ਬੋਸ ਨੇ ਦੁਰਗਾਪੁਰ ਵਿੱਚ ਮੈਡੀਕਲ ਵਿਦਿਆਰਥਣ ਨਾਲ ਹੋਏ ਸਮੂਹਿਕ ਜਬਰ-ਜਨਾਹ ਮਾਮਲੇ ਬਾਰੇ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਰਿਪੋਰਟ ਸੌਂਪ ਦਿੱਤੀ ਹੈ। ਰਿਪੋਰਟ ਵਿੱਚ ਰਾਜਪਾਲ ਨੇ ਮਾਮਲੇ ਸਬੰਧੀ ਜ਼ਰੂਰੀ ਖੁਲਾਸੇ ਅਤੇ ਪੀੜਤ ਤੇ ਉਸ ਦੇ ਮਾਪਿਆਂ ਨਾਲ ਕੀਤੀ ਗੱਲਬਾਤ ਬਾਰੇ ਵਿਸਥਾਰ ਵਿੱਚ ਦੱਸਿਆ ਹੈ। ਇਸ ਗੱਲ ਦੀ ਪੁਸ਼ਟੀ ਕਰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਦੁਰਗਾਪੁਰ ਮਾਮਲੇ ਵਿੱਚ ਰਾਜਪਾਲ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਰਿਪੋਰਟ ਸੌਂਪੀ ਹੈ, ਜਿਸ ਦੀ ਕਾਪੀ ਗ੍ਰਹਿ ਮੰਤਰਾਲੇ ਨੂੰ ਵੀ ਭੇਜੀ ਗਈ ਹੈ। ਦਸ ਅਕਤੂਬਰ ਦੀ ਸ਼ਾਮ ਨੂੰ ਆਪਣੇ ਦੋਸਤ ਨਾਲ ਕੈਂਪਸ ਤੋਂ ਬਾਹਰ ਖਾਣਾ ਲੈਣ ਗਈ ਐੱਮ ਬੀ ਬੀ ਐੱਸ ਵਿਦਿਆਰਥਣ ਨਾਲ ਕਥਿਤ ਤੌਰ ’ਤੇ ਸਮੂਹਿਕ ਜਬਰ ਜਨਾਹ ਕੀਤਾ ਗਿਆ ਸੀ, ਮਾਮਲੇ ’ਚ ਪੁਲੀਸ ਨੇ ਹੁਣ ਤੱਕ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
Advertisement
Advertisement
×