ਨਵੀਂ ਦਿੱਲੀ, 4 ਅਗਸਤ
ਕਾਂਗਰਸ ਨੇ ਅੱਜ ਦੋਸ਼ ਲਗਾਇਆ ਕਿ ਸੰਸਦ ਦਾ ਸੈਸ਼ਨ ਚੱਲ ਰਿਹਾ ਹੈ, ਅਜਿਹੇ ਸਮੇਂ ‘ਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਸੰਮਨ ਜਾਰੀ ਕਰਨਾ ਦਰਸਾਉਂਦਾ ਹੈ ਕਿ ‘ਮੋਦੀਸ਼ਾਹੀ’ ਦਾ ਪੱਧਰ ਦਿਨੋ-ਦਿਨ ਡਿੱਗਦਾ ਜਾ ਰਿਹਾ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਟਵੀਟ ਕੀਤਾ, ‘ਜਦੋਂ ਸੰਸਦ ਦਾ ਸੈਸ਼ਨ ਚੱਲ ਰਿਹਾ ਹੈ ਤਾਂ ਈਡੀ ਨੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੂੰ ਸੰਮਨ ਕੀਤਾ ਹੈ। ਉਹ ਬਾਅਦ ਦੁਪਹਿਰ ਕਰੀਬ 12:20 ਵਜੇ ਸੰਸਦ ਤੋਂ ਬਾਹਰ ਹੋ ਗਏ ਅਤੇ ਈਡੀ ਸਾਹਮਣੇ ਪੇਸ਼ ਹੋਏ। ਮੋਦੀਸ਼ਾਹੀ ਦਾ ਮਿਆਰ ਦਿਨੋ-ਦਿਨ ਹੇਠਾਂ ਜਾ ਰਿਹਾ ਹੈ।’ ਇਸ ਤੋਂ ਪਹਿਲਾਂ ਖੜਗੇ ਨੇ ਵੀ ਈਡੀ ਦੀ ਅਜਿਹੀ ਕਾਰਵਾਈ ਦੀ ਆਲੋਚਨਾ ਕੀਤੀ ਸੀ।