ਨਵੀਂ ਦਿੱਲੀ, 15 ਸਤੰਬਰਕੌਮੀ ਅਪਰਾਧ ਰਿਕਾਰਡ ਬਿਊਰੋ (ਐੱਨਸੀਆਰਬੀ) ਵੱਲੋਂ ਅੱਜ ਜਾਰੀ ਅੰਕੜਿਆਂ ਅਨੁਸਾਰ ਸਾਲ 2020 ਵਿੱਚ ਦੇਸ਼ ਭਰ ਵਿੱਚ ਰੋਜ਼ ਬਲਾਤਕਾਰ ਦੇ ਔਸਤ 77 ਮਾਮਲੇ ਦਰਜ ਕੀਤੇ ਗਏ। ਪਿਛਲੇ ਸਾਲ ਬਲਾਤਕਾਰ ਦੇ ਕੁੱਲ 28,046 ਮਾਮਲੇ ਦਰਜ ਕੀਤੇ ਗਏ ਸਨ। ਦੇਸ਼ ਵਿੱਚ ਸਭ ਤੋਂ ਵੱਧ ਮਾਮਲੇ ਰਾਜਸਥਾਨ ਵਿੱਚ ਅਤੇ ਦੂਜੇ ਨੰਬਰ ’ਤੇ ਉੱਤਰ ਪ੍ਰਦੇਸ਼ ਵਿੱਚ ਦਰਜ ਕੀਤੇ ਗਏ ਹਨ। ਸੂਤਰਾਂ ਮੁਤਾਬਕ ਇਹ ਮਾਮਲੇ ਉਹ ਹਨ ਜਿਹੜੇ ਦਰਜ ਹੋਏ ਹਨ ਤੇ ਜਿਹੜੇ ਦਰਜ ਨਹੀਂ ਹੋਏ ਉਹ ਵੱਖਰੇ ਹਨ। ਇਸ ਤਰ੍ਹਾਂ ਦੇਸ਼ ਵਿੱਚ ਬਲਾਤਕਾਰ ਦੇ ਮਾਮਲਿਆਂ ਦੀ ਗਿਣਤੀ ਸਰਕਾਰੀ ਅੰਕੜਿਆਂ ਤੋਂ ਕਿਤੇ ਵੱਧ ਹੋ ਸਕਦੀ ਹੈ।