ਮੁੰਬਈ, 28 ਮਾਰਚ
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਮੁੰਬਈ ਪੁਲੀਸ ਦੇ ਮੁਅੱਤਲ ਅਧਿਕਾਰੀ ਸਚਿਨ ਵਜ਼ੇ ਦੀ ਹਾਜ਼ਰੀ ’ਚ ਗੋਤਾਖੋਰਾਂ ਦੀ ਮਦਦ ਨਾਲ ਮਿੱਠੀ ਨਦੀ ’ਚੋਂ ਇੱਕ ਡਿਜੀਟਲ ਵੀਡੀਓ ਰਿਕਾਰਡਰ (ਡੀਵੀਆਰ), ਸੀਪੀਯੂ, ਇੱਕ ਲੈਪਟਾਪ ਅਤੇ ਦੋ ਨੰਬਰ ਪਲੇਟਾਂ ਬਰਾਮਦ ਕੀਤੀਆਂ ਹਨ। ਇੱਕ ਪੁਲੀਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।ਅਧਿਕਾਰੀ ਨੇ ਦੱਸਿਆ ਕਿ ਗੋਤਾਖੋਰਾਂ ਦੀ ਮਦਦ ਨਾਲ ਤਲਾਸ਼ੀ ਦੌਰਾਨ ਐੱਨਆਈਏ ਨੇ ਨਦੀ ’ਚੋਂ ਰਾਊਟਰ, ਕੰਪਿਊਟਰ ਕਾਟਰਿਜ ਤੇ ਹੋਰ ਸਮੱਗਰੀ ਬਰਾਮਦ ਕੀਤੀ। ਡੀਵੀਆਰ ਕਥਿਤ ਤੌਰ ’ਤੇ ਥਾਣੇ ’ਚ ਹਾਊਸਿੰਗ ਸੁਸਾਇਟੀ ਤੋਂ ਹਟਾ ਦਿੱਤਾ ਗਿਆ ਸੀ ਜਿੱਥੇ ਵਜ਼ੇ ਰਹਿੰਦੇ ਹਨ।
ਅਧਿਕਾਰੀ ਨੇ ਦੱਸਿਆ ਕਿ ਐੱਨਆਈਏ ਦੀ ਟੀਮ ਬਾਅਦ ਦੁਪਹਿਰ ਤਿੰਨ ਵਜੇ ਵਜ਼ੇ ਨੂੰ ਬਾਂਦਰਾ ਕੁਰਲਾ ਕੰਪਲੈਕਸ ’ਚ ਮੌਕੇ ’ਤੇ ਲੈ ਗਈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਉਨ੍ਹਾਂ ਦੱਸਿਆ ਕਿ ਐੱਨਆਈਏ ਪੇਸ਼ਵਰਾਂ ਦੇ ਨਾਲ ਨਾਲ ਸਥਾਨਕ ਗੋਤਾਖੋਰਾਂ ਦੀ ਮਦਦ ਲੈ ਰਹੀ ਹੈ ਜੋ ਮਿੱਠੀ ਨਦੀ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਇਸ ਦੌਰਾਨ ਸਬੂਤ ਬਰਾਮਦ ਕੀਤੇ ਜਾ ਸਕਦੇ ਹਨ।