ਪਹਿਲੀਆਂ ਸਰਕਾਰਾਂ ਨੇ ਸਿਹਤ ਢਾਂਚੇ ਵੱਲ ਧਿਆਨ ਨਹੀਂ ਦਿੱਤਾ: ਮੋਦੀ

ਪ੍ਰਧਾਨ ਮੰਤਰੀ ਵੱਲੋਂ ਯੂਪੀ ’ਚ ਨੌਂ ਮੈਡੀਕਲ ਕਾਲਜਾਂ ਦਾ ਉਦਘਾਟਨ

ਪਹਿਲੀਆਂ ਸਰਕਾਰਾਂ ਨੇ ਸਿਹਤ ਢਾਂਚੇ ਵੱਲ ਧਿਆਨ ਨਹੀਂ ਦਿੱਤਾ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰਾਣਸੀ ਵਿੱਚ ‘ਪੀਐੱਮ ਆਯੂਸ਼ਮਾਨ ਭਾਰਤ ਹੈਲਥ ਇਨਫਰਾਸਟਰੱਕਚਰ ਮਿਸ਼ਨ’ ਦੀ ਸ਼ੁਰੂਆਤ ਕਰਦੇ ਹੋਏ। -ਫੋਟੋ: ਪੀਟੀਆਈ

ਸਿਧਾਰਥਨਗਰ (ਯੂਪੀ), 25 ਅਕਤੂਬਰ

ਮੁੱਖ ਅੰਸ਼

  • ਸਮਾਜਵਾਦੀ ਪਾਰਟੀ ਦੀ ਸਰਕਾਰ ’ਤੇ ਲਾਇਆ ਭ੍ਰਿਸ਼ਟਾਚਾਰ ਕਰਨ ਦਾ ਦੋਸ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਵਿਚਲੀਆਂ ਪਹਿਲੀਆਂ ਸਰਕਾਰਾਂ ’ਤੇ ਪੂਰਵਾਂਚਲ ਇਲਾਕੇ ਦੇ ਲੋਕਾਂ ਲਈ ਬੁਨਿਆਦੀ ਸਹੂਲਤਾਂ ਵੱਲ ਧਿਆਨ ਨਾ ਦੇਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਹੁਣ ਭਾਜਪਾ ਦੇ ਰਾਜ ’ਚ ਇਹ ਇਲਾਕਾ ਮੈਡੀਕਲ ਹੱਬ ਵਜੋਂ ਵਿਕਸਿਤ ਹੋ ਰਿਹਾ ਹੈ।

ਅੱਜ ਉੱਤਰ ਪ੍ਰਦੇਸ਼ ’ਚ ਨੌਂ ਮੈਡੀਕਲ ਕਾਲਜਾਂ ਦਾ ਉਦਘਾਟਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਤਰਜੀਹ ਗਰੀਬ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਨੀਆਂ ਹਨ। ਉਨ੍ਹਾਂ ਆਪਣੇ ਤੋਂ ਪਹਿਲੀ ਸਮਾਜਵਾਦੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ, ‘ਉਨ੍ਹਾਂ ਦੇ ਭ੍ਰਿਸ਼ਟਾਚਾਰ ਦੀ ਸਾਈਕਲ 24 ਘੰਟੇ ਚੱਲਦੀ ਰਹੀ। ਉਨ੍ਹਾਂ ਦੀ ਤਰਜੀਹ ਆਪਣੇ ਲਈ ਕਮਾਈ ਕਰਨ ਤੇ ਆਪਣੇ ਪਰਿਵਾਰਾਂ ਦੀਆਂ ਤਿਜੋਰੀਆਂ ਭਰਨ ਦੀ ਸੀ ਜਦਕਿ ਸਾਡੇ ਲਈ ਤਰਜੀਹ ਗਰੀਬਾਂ ਨੂੰ ਸਹੂਲਤਾਂ ਮੁਹੱਈਆ ਕਰਨ ਦੀ ਹੈ।’ ਉਨ੍ਹਾਂ ਕਿਹਾ ਕਿ ਪਹਿਲਾਂ ਦਵਾਈਆਂ ’ਚ ਭ੍ਰਿਸ਼ਟਾਚਾਰ, ਐਂਬੂਲੈਂਸ ’ਚ ਭ੍ਰਿਸ਼ਟਾਚਾਰ, ਨਿਯੁਕਤੀਆਂ ’ਚ ਭ੍ਰਿਸ਼ਟਾਚਾਰ, ਤਬਾਦਲਿਆਂ ’ਚ ਭ੍ਰਿਸ਼ਟਾਚਾਰ ਹੁੰਦਾ ਸੀ ਤੇ ਇਸ ਪੂਰੀ ਖੇਡ ’ਚ ਯੂਪੀ ਦੇ ਕੁਝ ਪਰਿਵਾਰਵਾਦੀ ਬਹੁਤ ਖੁਸ਼ਹਾਲ ਹੋਏ। ਉਨ੍ਹਾਂ ਕਿਹਾ, ‘ਭ੍ਰਿਸ਼ਟਾਚਾਰ ਦੀ ਸਾਈਕਲ 24 ਘੰਟੇ ਚੱਲੀ ਪਰ ਪੂਰਵਾਂਚਲ ਤੇ ਉੱਤਰ ਪ੍ਰਦੇਸ਼ ਦੇ ਪਰਿਵਾਰ ਲੁੱਟੇ ਗਏ।’

ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਪਹਿਲਾਂ ਤੇ ਬਾਅਦ ਵਿੱਚ ਵੀ ਬੁਨਿਆਦੀ ਸਿਹਤ ਸਹੂਲਤਾਂ ਨੂੰ ਕੋਈ ਮਹੱਤਵ ਨਹੀਂ ਦਿੱਤਾ ਗਿਆ ਅਤੇ ਕਸਬਿਆਂ ਤੇ ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਲਈ ਵੱਡੇ ਸ਼ਹਿਰਾਂ ਵੱਲ ਜਾਣਾ ਪੈਂਦਾ ਸੀ। ਇਨ੍ਹਾਂ ਇਲਾਕਿਆਂ ’ਚ ਹਰ ਸਾਲ ਦਿਮਾਗੀ ਬੁਖਾਰ ਦੀ ਮਾਰ ਪੈਂਦੀ ਪਰ ਲੋਕਾਂ ਕੋਲ ਲੋੜੀਂਦੀਆਂ ਸਿਹਤ ਸਹੂਲਤਾਂ ਨਹੀਂ ਸਨ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਉੱਤਰ ਪ੍ਰਦੇਸ਼ ਦੇ ਗਰੀਬ ਲੋਕਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਪਰ ਹੁਣ ਇੱਥੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕੌਮੀ ਪੱਧਰ ’ਤੇ ਵੀ ਡਾਕਟਰਾਂ ਦੀ ਘਾਟ ਦੀ ਸਮੱਸਿਆ ਨਾਲ ਨਜਿੱਠਣ ਦੀ ਕੋਈ ਰਣਨੀਤੀ ਨਹੀਂ ਸੀ ਪਰ ਉਨ੍ਹਾਂ ਦੀ ਸਰਕਾਰ ਨਵੀਆਂ ਸੰਸਥਾਵਾਂ ਬਣਾ ਦੇ ਮੈਡੀਕਲ ਸਿੱਖਿਆ ਵੱਲ ਧਿਆਨ ਦੇ ਰਹੀ ਹੈ ਅਤੇ ਨਵੇਂ ਮੈਡੀਕਲ ਕਾਲਜ ਵੀ ਖੋਲ੍ਹ ਰਹੀ ਹੈ। -ਪੀਟੀਆਈ

‘ਪੀਐੱਮ ਆਯੂਸ਼ਮਾਨ ਭਾਰਤ ਹੈਲਥ ਇਨਫਰਾਸਟਰੱਕਚਰ ਮਿਸ਼ਨ’ ਦੀ ਸ਼ੁਰੂਆਤ

ਵਾਰਾਣਸੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਸੰਸਦੀ ਹਲਕੇ ਵਾਰਾਣਸੀ ਤੋਂ ‘ਪੀਐੱਮ ਆਯੂਸ਼ਮਾਨ ਭਾਰਤ ਹੈਲਥ ਇਨਫਰਾਸਟਰੱਕਚਰ ਮਿਸ਼ਨ’ ਯੋਜਨਾ ਦੀ ਸ਼ੁਰੂਆਤ ਕਰਕੇ ਇਸ ਨੂੰ ਪੂਰੇ ਦੇਸ਼ ’ਚ ਸਿਹਤ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਭਵਿੱਖ ’ਚ ਮਹਾਮਾਰੀਆਂ ਤੋਂ ਬਚਾਅ ਲਈ ਉੱਚ ਪੱਧਰੀ ਤਿਆਰੀਆਂ ਦਾ ਹਿੱਸਾ ਕਰਾਰ ਦਿੱਤਾ। ਮੋਦੀ ਨੇ ਵਾਰਾਣਸੀ ਦੇ ਮਹਿੰਦੀਗੰਜ ’ਚ ਇੱਕ ਜਨਤਕ ਰੈਲੀ ਦੌਰਾਨ ਇਸ ਮਿਸ਼ਨ ਦੀ ਸ਼ੁਰੂਆਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਆਪਣੇ ਸੰਸਦੀ ਹਲਕੇ ਲਈ 5182 ਕਰੋੜ ਰੁਪੲੇ ਤੋਂ ਵੱਧ ਦੇ 28 ਵੱਖ ਵੱਖ ਵਿਕਾਸ ਪ੍ਰਾਜੈਕਟਾਂ ਦਾ ਵੀ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ਕਿਹਾ, ‘ਉੱਤਰ ਪ੍ਰਦੇਸ਼ ਸਮੇਤ ਸਾਰੇ ਦੇਸ਼ ਦੇ ਸਿਹਤ ਸੇਵਾ ਸਿਸਟਮ ਨੂੰ ਮਜ਼ਬੂਤ ਬਣਾਉਣ ਦੇ ਭਵਿੱਖ ’ਚ ਮਹਾਮਾਰੀਆਂ ਤੋਂ ਬਚਣ ਲਈ ਲਈ ਸਾਡੀ ਉੱਚ ਪੱਧਰੀ ਤਿਆਰੀ ਹੋਵੇ, ਪਿੰਡ ਤੇ ਬਲਾਕ ਪੱਧਰ ਤੱਕ ਸਾਡੇ ਹੈਲਥ ਸਿਸਟਮ ’ਚ ਆਤਮਵਿਸ਼ਵਾਸ ਤੇ ਆਤਮ ਨਿਰਭਰਤਾ ਆਵੇ। ਇਸ ਲਈ ਅੱਜ ਕਾਸ਼ੀ ਤੋਂ ਮੈਨੂੰ 64 ਹਜ਼ਾਰ ਕਰੋੜ ਰੁਪਏ ਦਾ ਆਯੂਸ਼ਮਾਨ ਭਾਰਤ ਹੈਲਥ ਇਨਫਰਾਸਟਰੱਕਚਰ ਮਿਸ਼ਨ ਦੇਸ਼ ਨੂੰ ਸਮਰਪਿਤ ਕਰਨ ਦਾ ਮੌਕਾ ਮਿਲਿਆ ਹੈ।’ -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਨਾਗਾਲੈਂਡ: ਫ਼ੌਜ ਵੱਲੋਂ ਕੀਤੀ ਫ਼ਾਇਰਿੰਗ ’ਚ 14 ਨਾਗਰਿਕ ਹਲਾਕ

ਨਾਗਾਲੈਂਡ: ਫ਼ੌਜ ਵੱਲੋਂ ਕੀਤੀ ਫ਼ਾਇਰਿੰਗ ’ਚ 14 ਨਾਗਰਿਕ ਹਲਾਕ

* ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ * ਮ੍ਰਿਤਕਾਂ ’ਚ ਖਾਣ ਦੇ ਵਰਕਰ...

ਕੇਜਰੀਵਾਲ ਦੀ ਰਿਹਾਇਸ਼ ਅੱਗੇ ਅਧਿਆਪਕਾਂ ਦੇ ਧਰਨੇ ’ਚ ਪੁੱਜੇ ਸਿੱਧੂ

ਕੇਜਰੀਵਾਲ ਦੀ ਰਿਹਾਇਸ਼ ਅੱਗੇ ਅਧਿਆਪਕਾਂ ਦੇ ਧਰਨੇ ’ਚ ਪੁੱਜੇ ਸਿੱਧੂ

ਕੇਜਰੀਵਾਲ ’ਤੇ ਲਾਇਆ ਅਧਿਆਪਕਾਂ ਨਾਲ ਕੀਤੇ ਵਾਅਦੇ ਵਫ਼ਾ ਨਾ ਕਰਨ ਦਾ ਦੋਸ਼...

ਸ਼ਹਿਰ

View All