Earthquake of 3.8 magnitude hits Manipur: ਮਨੀਪੁਰ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 3.8
ਦੁਪਹਿਰ ਢਾਈ ਵਜੇ ਆਇਆ ਭੂਚਾਲ
Advertisement
ਇੰਫਾਲ, 29 ਮਾਰਚ
ਮਨੀਪੁਰ ਦੇ ਨੋਨੀ ਜ਼ਿਲ੍ਹੇ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 3.8 ਮਾਪੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਭੂਚਾਲ ਕਾਰਨ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਕੌਮੀ ਭੂਚਾਲ ਵਿਗਿਆਨ ਕੇਂਦਰ ਨੇ ਕਿਹਾ ਕਿ ਭੂਚਾਲ ਦੁਪਹਿਰ 2.31 ਵਜੇ ਆਇਆ ਅਤੇ ਇਸ ਦਾ ਕੇਂਦਰ ਉੱਤਰ-ਪੂਰਬੀ ਰਾਜ ਦੇ ਨੋਨੀ ਜ਼ਿਲ੍ਹੇ ਵਿੱਚ ਸੀ। ਭੂਚਾਲ ਦੀ ਡੂੰਘਾਈ 10 ਕਿਲੋਮੀਟਰ ਸੀ। ਜ਼ਿਕਰਯੋਗ ਹੈ ਕਿ ਉੱਤਰ-ਪੂਰਬੀ ਰਾਜ ਉੱਚ ਭੂਚਾਲ ਵਾਲੇ ਖੇਤਰ ਵਿੱਚ ਆਉਂਦੇ ਹਨ ਅਤੇ ਇਸ ਖੇਤਰ ਵਿੱਚ ਅਕਸਰ ਭੂਚਾਲ ਆਉਂਦੇ ਰਹਿੰਦੇ ਹਨ। ਇਨ੍ਹਾਂ ਝਟਕਿਆਂ ਕਾਰਨ ਲੋਕਾਂ ਵਿਚ ਸਹਿਮ ਫੈਲ ਗਿਆ। ਪੀਟੀਆਈ
Advertisement
Advertisement