ਸ੍ਰੀਨਗਰ, 16 ਫਰਵਰੀ
ਕਸ਼ਮੀਰ ਵਿੱਚ ਅੱਜ ਤੜਕੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਜੰਮੂ-ਕਸ਼ਮੀਰ ਦੇ ਪਹਿਲਗਾਮ ਇਲਾਕੇ ‘ਚ ਸੀ। ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਆਫਤ ਪ੍ਰਬੰਧਨ ਅਥਾਰਟੀ ਦੇ ਅਧਿਕਾਰੀ ਮੁਤਾਬਕ ਕਸ਼ਮੀਰ ‘ਚ ਸਵੇਰੇ 5:43 ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਸ਼ਿੱਦਤ 3.2 ਮਾਪੀ ਗਈ।