ਸ਼ਿਮਲਾ, 23 ਫਰਵਰੀ
ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ‘ਚ ਬੁੱਧਵਾਰ ਸਵੇਰੇ ਚਾਰ ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਜ ਆਫ਼ਤ ਪ੍ਰਬੰਧਨ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਵੇਰੇ 9.58 ‘ਤੇ ਜ਼ਿਲੇ ਅਤੇ ਇਸ ਦੇ ਆਲੇ-ਦੁਆਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।