ਅਸਾਮ, ਮਨੀਪੁਰ ਸਣੇ ਉੱਤਰ-ਪੂਰਬੀ ਖ਼ਿੱਤੇ ’ਚ ਭੂਚਾਲ ਦੇ ਝਟਕੇ
ਦੇਸ਼ ਦੇ ਉੱਤਰ-ਪੂਰਬੀ ਖ਼ਿੱਤੇ ਦੇ ਕੁਝ ਹਿੱਸਿਆਂ ’ਚ ਅੱਜ ਸ਼ਾਮ ਪੌਣੇ ਪੰਜ ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 5.8 ਮਾਪੀ ਗਈ। ਅਧਿਕਾਰੀਆਂ ਨੇ ਕਿਹਾ ਕਿ ਕਿਸੇ ਵੀ ਥਾਂ ਤੋਂ ਜਾਨੀ ਜਾਂ...
Advertisement
ਦੇਸ਼ ਦੇ ਉੱਤਰ-ਪੂਰਬੀ ਖ਼ਿੱਤੇ ਦੇ ਕੁਝ ਹਿੱਸਿਆਂ ’ਚ ਅੱਜ ਸ਼ਾਮ ਪੌਣੇ ਪੰਜ ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 5.8 ਮਾਪੀ ਗਈ। ਅਧਿਕਾਰੀਆਂ ਨੇ ਕਿਹਾ ਕਿ ਕਿਸੇ ਵੀ ਥਾਂ ਤੋਂ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਭੂਚਾਲ ਦਾ ਕੇਂਦਰ ਅਸਾਮ ਦਾ ਉਦਾਲਗੁੜੀ ਜ਼ਿਲ੍ਹਾ ਸੀ। ਇਸ ਤੋਂ ਪਹਿਲਾਂ ਦਿਨ ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਸਾਮ ਦੇ ਦੌਰੇ ’ਤੇ ਸਨ। ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੇ ‘ਐਕਸ’ ’ਤੇ ਕਿਹਾ ਕਿ ਉਹ ਹਾਲਾਤ ’ਤੇ ਨਜ਼ਰ ਰੱਖ ਰਹੇ ਹਨ। ਮਨੀਪੁਰ, ਅਰੁਣਾਚਲ ਪ੍ਰਦੇਸ਼ ਅਤੇ ਪੱਛਮੀ ਬੰਗਾਲ ਦੇ ਲੋਕਾਂ ਨੂੰ ਵੀ ਝਟਕੇ ਮਹਿਸੂਸ ਹੋਏ। -ਪੀਟੀਆਈ
Advertisement
Advertisement