ਨਵੀਂ ਦਿੱਲੀ, 16 ਨਵੰਬਰ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਰੀਅਲ ਅਸਟੇਟ ਗਰੁੱਪ ਆਈਆਰਈਓ ਦੇ ਵਾਈਸ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਲਲਿਤ ਗੋਇਲ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਚੰਡੀਗੜ੍ਹ ਵਿੱਚ ਸੰਘੀ ਜਾਂਚ ਏਜੰਸੀ ਵੱਲੋਂ ਪੀਐੱਮਐੱਲਏ ਦੀਆਂ ਧਾਰਾਵਾਂ ਹੇਠ ਸਨਅਤਕਾਰ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਈਡੀ ਵੱਲੋਂ ਉਸ ਖ਼ਿਲਾਫ਼ ਜਾਰੀ ਕੀਤੇ ਗਏ ਲੁੱਕਆਊਟ ਸਰਕੁਲਰ ਦੇ ਆਧਾਰ ’ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਇੱਥੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਲੰਘੇ ਵੀਰਵਾਰ ਨੂੰ ਗੋਇਲ ਨੂੰ ਰੋਕਿਆ ਸੀ। ਹਵਾਈ ਅੱਡੇ ’ਤੇ ਗੋਇਲ ਦੀ ਪੁੱਛ-ਗਿੱਛ ਹੋਈ ਅਤੇ ਏਜੰਸੀ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਚੰਡੀਗੜ੍ਹ ਵਿੱਚ ਪੁੱਛ-ਗਿੱਛ ਦੌਰਾਨ ਉਹ ਜਾਂਚ ਅਧਿਕਾਰੀਆਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਿਹਾ ਸੀ। -ਪੀਟੀਆਈ