ਨਵੀਂ ਦਿੱਲੀ, 5 ਅਗਸਤ
ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਨਾਲ ਜੁੜੇ ਇੱਕ ਮਾਮਲੇ ਵਿੱਚ ਅੱਜ ਤਾਮਿਲਨਾਡੂ ਵਿੱਚ ਅੱਧੀ ਦਰਜਨ ਟਿਕਾਣਿਆਂ ’ਤੇ ਛਾਪੇ ਮਾਰੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਮਾਮਲਾ ਸਾਲ 2011 ਵਿੱਚ 263 ਚੀਨੀ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨ ਵਿੱਚ ਕਥਿਤ ਬੇਨੇਮੀਆਂ ਨਾਲ ਸਬੰਧਿਤ ਹੈ। ਇਸ ਕੇਸ ਵਿੱਚ ਕਾਂਗਰਸੀ ਸੰਸਦ ਮੈਂਬਰ ਕਾਰਤੀ ਚਿਦੰਬਰਮ ਦਾ ਨਾਂ ਵੀ ਸ਼ਾਮਲ ਹੈ। ਅਧਿਕਾਰੀਆਂ ਮੁਤਾਬਕ, ਚੇਨੱਈ ਤੇ ਨੇੜਲੇ ਖੇਤਰਾਂ ਵਿੱਚ ਕਈ ਕੰਪਨੀਆਂ ਅਤੇ ਉਨ੍ਹਾਂ ਦੇ ਪ੍ਰਮੋਟਰਾਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਗਏ ਹਨ। -ਪੀਟੀਆਈ