ਰਾਏਪੁਰ, 11 ਅਕਤੂਬਰ
ਛੱਤੀਸਗੜ੍ਹ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਰਾਜ ਦੇ ਸੀਨੀਅਰ ਅਧਿਕਾਰੀਆਂ, ਕੁਝ ਕਾਰੋਬਾਰੀਆਂ ਅਤੇ ਸੱਤਾਧਾਰੀ ਪਾਰਟੀ ਕਾਂਗਰਸ ਦੇ ਕੁਝ ਨੇਤਾਵਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਸੂਤਰਾਂ ਨੇ ਦੱਸਿਆ ਕਿ ਈਡੀ ਨੇ ਅੱਜ ਸਵੇਰੇ ਰਾਏਪੁਰ, ਰਾਏਗੜ੍ਹ, ਮਹਾਸਮੁੰਦ, ਕੋਰਬਾ ਅਤੇ ਰਾਜ ਦੇ ਹੋਰ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਸ਼ੁਰੂ ਕੀਤੀ।