ਨਵੀਂ ਦਿੱਲੀ, 21 ਜੁਲਾਈ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੁੱਛ ਪੜਤਾਲ ਸ੍ਰੀਮਤੀ ਸੋਨੀਆ ਗਾਂਧੀ ਨੂੰ ਤਲਬ ਕਰਨ ’ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਨਰਿੰਦਰ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਅਤੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਈਡੀ ਦੀ ਦੁਰਵਰਤੋਂ ਕਰ ਰਹੀ ਹੈ। ਭਾਜਪਾ ਦੀ ਲੀਡਰਸ਼ਿਪ ਹੁਣ ‘ਕਾਂਗਰਸ ਮੁਕਤ ਭਾਰਤ’ ਨਹੀਂ ਸਗੋਂ ‘ਵਿਰੋਧੀ-ਮੁਕਤ ਭਾਰਤ’ ਚਾਹੁੰਦੀ ਹੈ। ਉਨ੍ਹਾਂ ਕਿਹਾ ਇਸ ਸਭ ਦੇ ਬਾਵਜੂਦ ਪਾਰਟੀ ਦਾ ਵਰਕਰ ਤੇ ਨੇਤਾ ਝੁਕਣਗੇ ਨਹੀਂ। ਇਸ ਦੌਰਾਨ ਸ੍ਰੀਮਤੀ ਸੋਨੀਆ ਗਾਂਧੀ ਤੋਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੀਤੀ ਜਾ ਰਹੀ ਪੁੱਛ ਪੜਤਾਲ ਖ਼ਿਲਾਫ਼ ਕਾਂਗਰਸ ਨੇ ਦੇਸ਼ ਵਿਆਪੀ ਪ੍ਰਦਰਸ਼ਨ ਕੀਤਾ ਅਤੇ ਇਸ ਦੇ ਨੇਤਾ ਨਾਲ ਇਕਮੁੱਠਤਾ ਪ੍ਰਗਟਾਈ। ਸੰਸਦ ਮੈਂਬਰਾਂ ਅਤੇ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰਾਂ ਨੇ ਸਮੂਹਿਕ ਗ੍ਰਿਫਤਾਰੀਆਂ ਦਿੱਤੀਆਂ।