ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅਖਬਾਰ ‘ਨੈਸ਼ਨਲ ਹੈਰਾਲਡ’ ਨਾਲ ਸਬੰਧਤ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਵਿੱਚ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੁੱਛਗਿਛ ਲਈ ਜਾਰੀ ਸੰਮਨ ਦੀ ਤਰੀਕ ਇਕ ਦਿਨ ਵਧਾ ਕੇ 26 ਜੁਲਾਈ ਕਰ ਦਿੱਤੀ ਹੈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਨੂੰ ਹੁਣ ਸੋਮਵਾਰ ਦੀ ਬਜਾਏ ਮੰਗਲਵਾਰ ਨੂੰ ਈਡੀ ਸਾਹਮਣੇ ਪੇਸ਼ ਹੋਣਾ ਹੈ। -ਪੀਟੀਆਈ