ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਈਡੀ ਵੱਲੋਂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ

ਨਵੀਂ ਦਿੱਲੀ, 5 ਅਗਸਤ ਐੱਨਫੋਰਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸੁਪਰੀਮ ਕੋਰਟ ’ਚ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦਿਆਂ ਦਾਅਵਾ ਕੀਤਾ ਕਿ ਅਜਿਹੇ ਸਬੂਤ ਹਨ ਕਿ ਦਿੱਲੀ ਆਬਕਾਰੀ ਨੀਤੀ ਘੁਟਾਲੇ ’ਚ ਸਿਸੋਦੀਆ ਦੀ ਪੂਰੀ ਸ਼ਮੂਲੀਅਤ ਹੈ। ਮਨੀਸ਼...
Advertisement

ਨਵੀਂ ਦਿੱਲੀ, 5 ਅਗਸਤ

ਐੱਨਫੋਰਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸੁਪਰੀਮ ਕੋਰਟ ’ਚ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦਿਆਂ ਦਾਅਵਾ ਕੀਤਾ ਕਿ ਅਜਿਹੇ ਸਬੂਤ ਹਨ ਕਿ ਦਿੱਲੀ ਆਬਕਾਰੀ ਨੀਤੀ ਘੁਟਾਲੇ ’ਚ ਸਿਸੋਦੀਆ ਦੀ ਪੂਰੀ ਸ਼ਮੂਲੀਅਤ ਹੈ। ਮਨੀਸ਼ ਸਿਸੋਦੀਆ 17 ਮਹੀਨੇ ਤੋਂ ਜੇਲ੍ਹ ’ਚ ਹਨ ਤੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਸ਼ੁਰੂ ਨਹੀਂ ਹੋਇਆ ਹੈ।

Advertisement

ਈਡੀ ਵੱਲੋਂ ਪੇਸ਼ ਹੋਏ ਵਧੀਕ ਸੌਲੀਸਿਟਰ ਜਨਰਲ ਐੱਸਵੀ ਰਾਜੂ ਨੇ ਜਸਟਿਸ ਬੀਆਰ ਗਵਈ ਤੇ ਕੇਵੀ ਵਿਸ਼ਵਨਾਥਨ ਦੇ ਬੈਂਚ ਨੂੰ ਦੱਸਿਆ ਕਿ ਇਹ ਕੋਈ ਫਰਜ਼ੀ ਕੇਸ ਨਹੀਂ ਹੈ ਕਿਉਂਕਿ ਇਸ ਮਾਮਲੇ ’ਚ ਸਿਸੋਦੀਆ ਦੀ ਸਿੱਧੀ ਸ਼ਮੂਲੀਅਤ ਦੇ ਬਹੁਤ ਸਾਰੇ ਸਬੂਤ ਹਨ। ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਕਿਹਾ ਕਿ ਈਡੀ ਤੇ ਸੀਬੀਆਈ ਵੱਲੋਂ ਦਰਜ ਕੇਸਾਂ ’ਚ ਕੁੱਲ 493 ਗਵਾਹ ਤੇ 69 ਹਜ਼ਾਰ ਸਫ਼ਿਆਂ ਦੇ ਦਸਤਾਵੇਜ਼ ਹਨ। -ਪੀਟੀਆਈ

Advertisement
Tags :
appEDManish SisodiaPunjabi khabarPunjabi News