ਨਵੀਂ ਦਿੱਲੀ/ਰਾਂਚੀ, 8 ਜੁਲਾਈ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਜਾਂਚ ਸਬੰਧੀ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਸਿਆਸੀ ਪ੍ਰਤੀਨਿਧੀ ਪੰਕਜ ਮਿਸ਼ਰਾ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਅੱਜ ਕਰੀਬ 18 ਥਾਵਾਂ ’ਤੇ ਛਾਪੇ ਮਾਰੇ। ਅਧਿਕਾਰੀਆਂ ਨੇ ਕਿਹਾ ਕਿ ਸਾਹਿਬਗੰਜ ਜ਼ਿਲ੍ਹੇ ਅਤੇ ਇਸ ਦੇ ਕਸਬਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਾਂਚ ਰਾਜ ਵਿੱਚ ਟੌਲ ਪਲਾਜ਼ਿਆਂ ਦੇ ਟੈਂਡਰਾਂ ਦੀ ਅਲਾਟਮੈਂਟ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਹੈ।