ਨਵੀਂ ਦਿੱਲੀ/ਰਾਂਚੀ, 24 ਮਈ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫ਼ਤਾਰ ਆਈਏਐੱਸ ਅਧਿਕਾਰੀ ਪੂਜਾ ਸਿੰਘਲ ਤੇ ਹੋਰਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ’ਚ ਕਥਿਤ ਸ਼ਮੂਲੀਅਤ ਮਾਮਲੇ ਵਿੱਚ ਅੱਜ ਬਿਹਾਰ ਅਤੇ ਝਾਰਖੰਡ ਵਿੱਚ ਸੱਤ ਥਾਵਾਂ ‘ਤੇ ਛਾਪੇਮਾਰੀ ਕੀਤੀ। ਈਡੀ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਅਪਰਾਧਿਕ ਧਾਰਾਵਾਂ ਤਹਿਤ ਕੀਤੀ ਜਾ ਰਹੀ ਹੈ।