DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ED Raids: ਮਨੁੱਖੀ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਯੂਪੀ 'ਚ ED ਦੇ ਛਾਪੇ

ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਬੁੱਧਵਾਰ ਨੂੰ ਭਾਰਤ ਅਤੇ ਕੰਬੋਡੀਆ ਵਿੱਚ ਸਰਗਰਮ ਇੱਕ ਮਨੁੱਖੀ ਤਸਕਰੀ ਗਿਰੋਹ ਦੇ ਖ਼ਿਲਾਫ਼ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਬੁੱਧਵਾਰ ਨੂੰ ਭਾਰਤ ਅਤੇ ਕੰਬੋਡੀਆ ਵਿੱਚ ਸਰਗਰਮ ਇੱਕ ਮਨੁੱਖੀ ਤਸਕਰੀ ਗਿਰੋਹ ਦੇ ਖ਼ਿਲਾਫ਼ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਨੇ ਦੱਸਿਆ ਕਿ ਇਸ ਗਿਰੋਹ 'ਤੇ ਸੰਗਠਿਤ ਮਨੁੱਖੀ ਤਸਕਰੀ, ਸਾਈਬਰ ਧੋਖਾਧੜੀ ਅਤੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਰਾਹੀਂ ਕਮਾਏ ਗਏ ਅਪਰਾਧ ਦੀ ਕਮਾਈ ਨੂੰ ਖਪਾਉਣ (ਲਾਂਡਰਿੰਗ) ਵਿੱਚ ਸ਼ਾਮਲ ਹੋਣ ਦਾ ਸ਼ੱਕ ਹੈ।

Advertisement

ਦੋਵਾਂ ਸੂਬਿਆਂ ਵਿੱਚ ਹੋਈ ਛਾਪੇਮਾਰੀ ਦੌਰਾਨ ਉਨ੍ਹਾਂ ਵਿਅਕਤੀਆਂ ਦੇ ਰਿਹਾਇਸ਼ੀ ਘਰਾਂ ਦੀ ਤਲਾਸ਼ੀ ਲਈ ਗਈ ਜਿਨ੍ਹਾਂ ਨੇ ਭਰਤੀ ਕਰਨ ਵਾਲੇ/ਏਜੰਟ ਵਜੋਂ ਕੰਮ ਕੀਤਾ ਸੀ ਅਤੇ ਪੀੜਤਾਂ ਨੂੰ ਵਿਦੇਸ਼ਾਂ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਝੂਠੇ ਬਹਾਨੇ ਕੰਬੋਡੀਆ ਭੇਜਣ (ਤਸਕਰੀ ਕਰਨ) ਵਿੱਚ ਮਦਦ ਕੀਤੀ ਸੀ।

Advertisement

ਅਧਿਕਾਰੀਆਂ ਨੇ ਦੱਸਿਆ ਕਿ ਪ੍ਰੀਵੈਂਸ਼ਨ ਆਫ਼ ਮਨੀ ਲਾਂਡਰਿੰਗ ਐਕਟ (PMLA) ਦੇ ਤਹਿਤ ਦਰਜ ਕੀਤਾ ਗਿਆ ਈ ਡੀ (ED) ਦਾ ਇਹ ਮਾਮਲਾ, ਦਿੱਲੀ ਪੁਲੀਸ ਵੱਲੋਂ ਕੀਤੀਆਂ ਐੱਫ ਆਈ ਆਰ (FIRs) ਅਤੇ ਚਾਰਜਸ਼ੀਟਾਂ 'ਤੇ ਅਧਾਰਤ ਹੈ।

Advertisement
×