ਈਡੀ ਵੱਲੋਂ ਰਾਜ ਕੁੰਦਰਾ ਤੇ ਹੋਰਾਂ ਦੇ ਟਿਕਾਣਿਆਂ ’ਤੇ ਛਾਪੇ
ਮੁੰਬਈ: ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅਸ਼ਲੀਲ ਫਿਲਮਾਂ ਦੀ ਕਥਿਤ ਵੰਡ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਕੇਸ ਦੀ ਜਾਂਚ ਦੇ ਸਿਲਸਿਲੇ ’ਚ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਤੇ ਕਾਰੋਬਾਰੀ ਰਾਜ ਕੁੰਦਰਾ ਅਤੇ ਕੁਝ ਹੋਰ ਲੋਕਾਂ ਦੇ ਟਿਕਾਣਿਆਂ ’ਤੇ ਅੱਜ ਛਾਪੇ ਮਾਰੇ ਹਨ।...
Advertisement
ਮੁੰਬਈ:
ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅਸ਼ਲੀਲ ਫਿਲਮਾਂ ਦੀ ਕਥਿਤ ਵੰਡ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਕੇਸ ਦੀ ਜਾਂਚ ਦੇ ਸਿਲਸਿਲੇ ’ਚ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਤੇ ਕਾਰੋਬਾਰੀ ਰਾਜ ਕੁੰਦਰਾ ਅਤੇ ਕੁਝ ਹੋਰ ਲੋਕਾਂ ਦੇ ਟਿਕਾਣਿਆਂ ’ਤੇ ਅੱਜ ਛਾਪੇ ਮਾਰੇ ਹਨ। ਸੂਤਰਾਂ ਨੇ ਦੱਸਿਆ ਕਿ ਮੁੰਬਈ ਤੇ ਉੱਤਰ ਪ੍ਰਦੇਸ਼ ਦੇ ਕੁਝ ਸ਼ਹਿਰਾਂ ’ਚ ਤਕਰੀਬਨ 15 ਥਾਵਾਂ ’ਤੇ ਛਾਪੇ ਮਾਰੇ ਗਏ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਥਾਵਾਂ ’ਤੇ ਛਾਪੇ ਮਾਰੇ ਗਏ ਹਨ, ਉਨ੍ਹਾਂ ’ਚ 49 ਸਾਲਾ ਕੁੰਦਰਾ ਅਤੇ ਕੁਝ ਹੋਰ ਵਿਅਕਤੀਆਂ ਦੀ ਰਿਹਾਇਸ਼ ਤੇ ਦਫ਼ਤਰ ਸ਼ਾਮਲ ਹਨ। ਮੰਨਿਆ ਜਾ ਰਿਹਾ ਹੈ ਕਿ ਏਜੰਸੀ ਇਨ੍ਹਾਂ ’ਚੋਂ ਇੱਕ ਥਾਂ ’ਤੇ ਕੁੰਦਰਾ ਤੋਂ ਪੁੱਛ-ਪੜਤਾਲ ਵੀ ਕੀਤੀ ਹੈ। -ਪੀਟੀਆਈ
Advertisement
Advertisement