ਮੁੰਬਈ/ਨਵੀਂ ਦਿੱਲੀ, 5 ਦਸੰਬਰ
ਕਾਲੇ ਧਨ ਨੂੰ ਸਫ਼ੇਦ ਕਰਨ ਦੇ ਮਾਮਲੇ ਦੀ ਜਾਂਚ ਕਰ ਰਹੀ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੁੰਬਈ ਪੁਲੀਸ ’ਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਮੁੁਅੱਤਲਸ਼ੁਦਾ ਤੇ ਮੁੰਬਈ ਪੁਲੀਸ ਦੇ ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਦੇ ਬਿਆਨ ਕਲਮਬੰਦ ਕੀਤੇ ਹਨ। ਬਿਆਨ ਏਜੰਸੀ ਦੇ ਦੱਖਣੀ ਮੁੰਬਈ ਸਥਿਤ ਦਫ਼ਤਰ ਵਿਚ ਪੀਐੱਮਐੱਲਏ ਤਹਿਤ ਦਰਜ ਕੀਤੇ ਗਏ ਹਨ। ਅਧਿਕਾਰੀਆਂ ਨੇ ਕਿਹਾ ਕਿ ਸਿੰਘ ਤੋਂ ਸ਼ਨਿੱਚਰਵਾਰ ਨੂੰ ਪੰਜ ਘੰਟੇ ਦੇ ਕਰੀਬ ਪੁੱਛਗਿੱਛ ਕੀਤੀ ਗਈ ਸੀ। -ਪੀਟੀਆਈ