ਈਡੀ ਵੱਲੋਂ ਪੀਐਫਆਈ ਵਿਰੁੱਧ ਮਨੀ ਲਾਂਡਰਿੰਗ ਮਾਮਲੇ ਵਿੱਚ 67 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ
ED attaches fresh assets worth Rs 67 Cr in money-laundering case against PFI ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਦੱਸਿਆ ਕਿ ਉਸ ਨੇ ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਪਾਪੂਲਰ ਫਰੰਟ ਆਫ਼ ਇੰਡੀਆ (ਪੀਐਫਆਈ) ਵਿਰੁੱਧ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ 67 ਕਰੋੜ ਰੁਪਏ...
Advertisement
ED attaches fresh assets worth Rs 67 Cr in money-laundering case against PFI ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਦੱਸਿਆ ਕਿ ਉਸ ਨੇ ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਪਾਪੂਲਰ ਫਰੰਟ ਆਫ਼ ਇੰਡੀਆ (ਪੀਐਫਆਈ) ਵਿਰੁੱਧ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ 67 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਲਈ ਹੁਕਮ ਜਾਰੀ ਕੀਤਾ ਹੈ।
ਸੰਘੀ ਜਾਂਚ ਏਜੰਸੀ ਨੇ ਕਿਹਾ ਕਿ ਇਨ੍ਹਾਂ ਜਾਇਦਾਦਾਂ ਜ਼ਰੀਏ ਪੀਐਫਆਈ ਵਲੋਂ ਮੁਨਾਫਾ ਕਮਾਇਆ ਜਾ ਰਿਹਾ ਸੀ ਅਤੇ ਇਨ੍ਹਾਂ ਦੇ ਨਾਂ ਰਾਜਨੀਤਿਕ ਫਰੰਟ ਸੋਸ਼ਲ ਡੈਮੋਕ੍ਰੈਟਿਕ ਪਾਰਟੀ ਆਫ਼ ਇੰਡੀਆ (ਐਸਡੀਪੀਆਈ) ਤੋਂ ਇਲਾਵਾ ਵੱਖ-ਵੱਖ ਟਰੱਸਟਾਂ ਦੇ ਨਾਮ ’ਤੇ ਰੱਖੇ ਗਏ ਸਨ।
Advertisement
ਕੇਂਦਰ ਨੇ ਸਤੰਬਰ 2022 ਵਿੱਚ ਦਹਿਸ਼ਤੀ ਕਾਰਵਾਈਆਂ ਕਰਨ ਦੇ ਦੋਸ਼ ਹੇਠ ਪੀਐਫਆਈ ’ਤੇ ਪਾਬੰਦੀ ਲਗਾ ਦਿੱਤੀ ਸੀ। ਈਡੀ ਨੇ ਕਿਹਾ ਕਿ ਉਸ ਨੇ 6 ਨਵੰਬਰ ਨੂੰ 67.03 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਲਈ ਇੱਕ ਅਸਥਾਈ ਆਦੇਸ਼ ਜਾਰੀ ਕੀਤਾ ਸੀ।
Advertisement
