ਕੋਲਕਾਤਾ, 30 ਅਗਸਤ
ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਤ੍ਰਿਣਮੂਲ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਨੂੰ ‘ਕੋਲਾ ਚੋਰੀ ਘਪਲੇ’ ਦੀ ਜਾਂਚ ਦੇ ਸਬੰਧ ਵਿਚ ਪੁੱਛ ਪੜਤਾਲ ਲਈ ਤਲਬ ਕੀਤਾ ਹੈ। ਕੇਂਦਰੀ ਏਜੰਸੀ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਨੂੰ ਸ਼ੁੱਕਰਵਾਰ ਸਵੇਰੇ ਕੋਲਕਾਤਾ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ।