ਨਵੀਂ ਦਿੱਲੀ, 27 ਮਈ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਵਿਚ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਨੂੰ ਪੁੱਛ ਪੜਤਾਲ ਲਈ 31 ਮਈ ਨੂੰ ਦਿੱਲੀ ਤਲਬ ਕੀਤਾ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਜੰਮੂ-ਕਸ਼ਮੀਰ ਕ੍ਰਿਕਟ ਸੰਘ (ਜੇਕੇਸੀਏ) ‘ਚ ਕਥਿਤ ਵਿੱਤੀ ਬੇਨਿਯਮੀਆਂ ਦੇ ਸਬੰਧ ‘ਚ ਤਲਬ ਕੀਤਾ ਗਿਆ ਹੈ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਏਪੀਐੱਮਐੱਲਏ) ਦੇ ਤਹਿਤ ਸੰਮਨ ਜਾਰੀ ਕੀਤੇ ਗਏ ਹਨ ਅਤੇ ਅਬਦੁੱਲਾ ਨੂੰ 31 ਮਈ ਨੂੰ ਈਡੀ ਦੇ ਦਿੱਲੀ ਹੈੱਡਕੁਆਰਟਰ ਵਿੱਚ ਸੰਮਨ ਭੇਜਿਆ ਗਿਆ ਹੈ। ਈਡੀ ਨੇ ਇਸ ਮਾਮਲੇ ’ਚ ਸਾਲ 2020 ਦੌਰਾਨ ਅਬਦੁੱਲਾ ਦੀ 11.86 ਕਰੋੜ ਰੁਪਏ ਦੀ ਜਾਇਦਾਦ ਕੁਰਕ ਕਰ ਲਈ ਸੀ।