ਨਵੀਂ ਦਿੱਲੀ, 17 ਮਾਰਚ
ਪੱਛਮੀ ਬੰਗਾਲ ਵਿੱਚ ਕਥਿਤ ਕੋਲਾ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਤ੍ਰਿਣਮੂਲ ਕਾਂਗਰਸ ਦੇ ਆਗੂ ਅਤੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਅਤੇ ਉਨ੍ਹਾਂ ਦੀ ਪਤਨੀ ਨੂੰ ਪੁੱਛ ਪੜਤਾਲ ਲਈ ਤਾਜ਼ਾ ਸੰਮਨ ਜਾਰੀ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਤੇ ਤ੍ਰਿਣਮੂਲ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਅਤੇ ਉਨ੍ਹਾਂ ਦੀ ਪਤਨੀ ਰੁਜੀਰਾ ਬੈਨਰਜੀ ਨੂੰ ਅਗਲੇ ਹਫਤੇ ਇੱਥੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।