ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ED summons Raj Kundra: ਈਡੀ ਵੱਲੋਂ ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨ

ਮੁੰਬਈ, 1 ਦਸੰਬਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਸ਼ਲੀਲ ਫਿਲਮਾਂ ਦੀ ਕਥਿਤ ਵੰਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਬੌਲੀਵੁਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਤੇ ਕਾਰੋਬਾਰੀ ਰਾਜ ਕੁੰਦਰਾ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਕੁੰਦਰਾ ਨੂੰ...
Advertisement

ਮੁੰਬਈ, 1 ਦਸੰਬਰ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਸ਼ਲੀਲ ਫਿਲਮਾਂ ਦੀ ਕਥਿਤ ਵੰਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਬੌਲੀਵੁਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਤੇ ਕਾਰੋਬਾਰੀ ਰਾਜ ਕੁੰਦਰਾ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਕੁੰਦਰਾ ਨੂੰ 2 ਦਸੰਬਰ ਜਾਂ ਹਫ਼ਤੇ ਦੇ ਕਿਸੇ ਹੋਰ ਦਿਨ ਇਸ ਮਾਮਲੇ ਦੇ ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਦੇ ਇੱਕ ਵਪਾਰੀ ਸਮੇਤ ਇਸ ਮਾਮਲੇ ਵਿੱਚ ਸ਼ਾਮਲ ਕੁਝ ਹੋਰਾਂ ਨੂੰ ਵੀ ਸੰਮਨ ਭੇਜਿਆ ਗਿਆ ਹੈ।

Advertisement

ਜ਼ਿਕਰਯੋਗ ਹੈ ਕਿ ਕੇਂਦਰੀ ਏਜੰਸੀ ਨੇ 29 ਦਸੰਬਰ ਨੂੰ ਮੁੰਬਈ ਅਤੇ ਉੱਤਰ ਪ੍ਰਦੇਸ਼ ਦੇ ਕੁਝ ਸ਼ਹਿਰਾਂ ਵਿੱਚ ਛਾਪੇਮਾਰੀ ਕੀਤੀ ਸੀ। ਇਨ੍ਹਾਂ ਛਾਪਿਆਂ ਤੋਂ ਬਾਅਦ ਰਾਜ ਕੁੰਦਰਾ ਨੇ ਕਿਹਾ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਜਾਂਚ ਵਿਚ ਪੂਰਾ ਸਹਿਯੋਗ ਕਰ ਰਿਹਾ ਹੈ।

Advertisement
Show comments