ਨਵੀਂ ਦਿੱਲੀ 5 ਦਸੰਬਰ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਦਾਕਾਰਾ ਜੈਕਲਿਨ ਫਰਨਾਂਡੇਜ਼ ਨੂੰ ਮੁੰਬਈ ਹਵਾਈ ਅੱਡੇ ਤੇ ਅੱਜ ਜਹਾਜ਼ ਚੜ੍ਹਨ ਤੋਂ ਉਸ ਸਮੇਂ ਰੋਕ ਲਿਆ ਜਦੋਂ ਉਹ ਦੇਸ਼ ਤੋਂ ਬਾਹਰ ਜਾ ਰਹੀ ਸੀ। ਈਡੀ ਨੇ ਉਸ ਨੂੰ ਕਿਹਾ ਕਿ ਕਥਿਤ ਨੌਸਰਬਾਜ਼ ਸੁਕੇਸ਼ ਚੰਦਰਸ਼ੇਖਰ ਤੇ ਹੋਰਨਾਂ ਖ਼ਿਲਾਫ਼ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਵਿੱਚ ਕੀਤੀ ਜਾ ਰਹੀ ਜਾਂਚ ਵਿੱਚ ਪੁੱਛਗਿੱਛ ਕਰਨ ਉਸ ਨੂੰ ਵੀ ਸੱਦਿਆ ਜਾ ਸਕਦਾ ਹੈ। -ਪੀਟੀਆਈ