ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਕਿਹਾ ਕਿ ਉਸ ਨੇ ਰੋਜ਼ ਵੈਲੀ ਚਿੱਟ ਫੰਡ ਘੁਟਾਲਾ ਮਾਮਲੇ ’ਚ ਪੱਛਮੀ ਬੰਗਾਲ ’ਚ ਸੱਤ ਥਾਵਾਂ ’ਤੇ ਛਾਪੇ ਮਾਰੇ ਅਤੇ ਤਕਰੀਬਨ ਇੱਕ ਕਰੋੜ ਰੁਪਏ ਦੀ ਕੀਮਤ ਦੇ ਵਾਹਨ ਬਰਾਮਦ ਕੀਤੇ ਹਨ। ਏਜੰਸੀ ਨੇ ਕਿਹਾ ਉਨ੍ਹਾਂ ਵੱਲੋਂ ਸਬੰਧਤ ਘੁਟਾਲਾ ਕਰਨ ਵਾਲੀ ਕੰਪਨੀ ਦੇ ਚੇਅਰਮੈਨ ਤੇ ਡਾਇਰੈਕਟਰ ਗੌਤਮ ਕੁੰਡੂ ਸਮੇਤ ਹੋਰਨਾਂ ਖ਼ਿਲਾਫ਼ ਪੀਐੱਮਐੱਲਏ ਕਾਨੂੰਨ ਤਹਿਤ ਜਾਂਚ ਕਰ ਰਹੀ ਹੈ। -ਪੀਟੀਆਈ