ਨਵੀਂ ਦਿੱਲੀ: ਐਡੀਟਰਜ਼ ਗਿਲਡ ਆਫ ਇੰਡੀਆ ਨੇ ਅੱਜ ਡਿਜੀਟਲ ਪਰਸੋਨਲ ਡਾਟਾ ਪ੍ਰੋਟੈਕਸ਼ਨ (ਡੀਪੀਡੀਪੀ) ਬਿੱਲ ਦੀਆਂ ਮੱਦਾਂ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਨਾਲ ਪ੍ਰੈੱਸ ਦੀ ਆਜ਼ਾਦੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ। ਇਸ ਸਬੰਧੀ ਜਾਰੀ ਕੀਤੇ ਬਿਆਨ ’ਚ ਗਿਲਡ ਨੇ ਕਿਹਾ ਕਿ ਡੀਪੀਡੀਪੀ ਬਿੱਲ ਪੱਤਰਕਾਰਾਂ ਤੇ ਉਨ੍ਹਾਂ ਦੇ ਸਰੋਤਾਂ ਸਮੇਤ ਦੇਸ਼ ਦੇ ਨਾਗਰਿਕਾਂ ਦੀ ਨਿਗਰਾਨੀ ਲਈ ਢਾਂਚਾ ਤਿਆਰ ਕਰਦਾ ਹੈ। ਗਿਲਡ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਪੀਲ ਕੀਤੀ ਕਿ ਬਿੱਲ ਸੰਸਦੀ ਕਮੇਟੀ ਕੋਲ ਭੇਜਿਆ ਜਾਵੇ। ਗਿਲਡ ਨੇ ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਜ ਸਭਾ ਚੇਅਰਮੈਨ ਜਗਦੀਪ ਧਨਖੜ, ਆਈਟੀ ਮੰਤਰੀ ਅਸ਼ਿਵਨੀ ਵੈਸ਼ਨਵ ਤੇ ਹੋਰ ਆਗੂਆਂ ਕੋਲ ਵੀ ਚਿੰਤਾ ਜ਼ਾਹਿਰ ਕੀਤੀ ਹੈ। -ਪੀਟੀਆਈ