ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜੰਮੂ ਦੇ ਜੰਗਲਾਂ 'ਚ ਲੁਕੇ ਅਤਿਵਾਦੀਆਂ ਨੂੰ ਬੇਅਸਰ ਕਰਨ ਲਈ ਯਤਨ ਜਾਰੀ: ਆਈਜੀਪੀ

ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਮੰਗਲਵਾਰ ਨੂੰ ਕਿਹਾ ਕਿ ਸੰਘਣੇ ਜੰਗਲਾਂ ਵਿੱਚ ਵਿਦੇਸ਼ੀ ਅਤਿਵਾਦੀਆਂ ਦੀ ਮੌਜੂਦਗੀ ਇੱਕ ਵੱਡੀ ਚੁਣੌਤੀ ਹੈ ਅਤੇ ਉਨ੍ਹਾਂ ਨੂੰ ਬੇਅਸਰ ਕਰਨ ਲਈ ਯਤਨ ਜਾਰੀ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜੰਮੂ ਡਿਵੀਜ਼ਨ ਵਿੱਚ ਰੋਜ਼ਾਨਾ 100 ਤੋਂ...
(PTI Photo)
Advertisement
ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਮੰਗਲਵਾਰ ਨੂੰ ਕਿਹਾ ਕਿ ਸੰਘਣੇ ਜੰਗਲਾਂ ਵਿੱਚ ਵਿਦੇਸ਼ੀ ਅਤਿਵਾਦੀਆਂ ਦੀ ਮੌਜੂਦਗੀ ਇੱਕ ਵੱਡੀ ਚੁਣੌਤੀ ਹੈ ਅਤੇ ਉਨ੍ਹਾਂ ਨੂੰ ਬੇਅਸਰ ਕਰਨ ਲਈ ਯਤਨ ਜਾਰੀ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਜੰਮੂ ਡਿਵੀਜ਼ਨ ਵਿੱਚ ਰੋਜ਼ਾਨਾ 100 ਤੋਂ ਵੱਧ ਅਤਿਵਾਦੀ ਵਿਰੋਧੀ ਅਪਰੇਸ਼ਨ ਚਲਾਏ ਜਾ ਰਹੇ ਹਨ।
ਜੰਮੂ ਜ਼ੋਨ ਦੇ ਇੰਸਪੈਕਟਰ ਜਨਰਲ ਆਫ਼ ਪੁਲੀਸ ਭੀਮ ਸੇਨ ਟੂਟੀ ਨੇ ਕਿਹਾ ਕਿ ਅਤਿਵਾਦੀ ਅਤੇ ਅਪਰਾਧੀ ਸੁਰੱਖਿਆ ਘੇਰੇ ਨੂੰ ਤੋੜਨ ਦੀ ਕੋਸ਼ਿਸ਼ ਵਿੱਚ ਡਰੋਨਾਂ ਵਰਗੀ ਨਵੀਂ ਤਕਨਾਲੋਜੀ ਦੀ ਵਰਤੋਂ ਕਰ ਰਹੇ ਹਨ, ਪਰ ਸੁਰੱਖਿਆ ਏਜੰਸੀਆਂ ਅੰਦਰੂਨੀ ਸੁਰੱਖਿਆ ਬਣਾਈ ਰੱਖਣ ਲਈ ਉਨ੍ਹਾਂ ਤੋਂ ਦੋ ਕਦਮ ਅੱਗੇ ਹਨ।
ਉਹ ਪੁਲੀਸ ਸ਼ਹੀਦੀ ਦਿਵਸ ਦੇ ਮੌਕੇ 'ਤੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰਾਂ ਨੂੰ ਫੁੱਲ ਮਾਲਾਵਾਂ ਭੇਟ ਕਰਨ ਦੀ ਰਸਮ ਦੀ ਅਗਵਾਈ ਕਰਨ ਤੋਂ ਬਾਅਦ ਅਤੇ ਬਾਅਦ ਵਿੱਚ ਪੁਲੀਸ ਹੈੱਡਕੁਆਰਟਰ ਦੇ ਗੁਲਸ਼ਨ ਗਰਾਊਂਡ ਵਿਖੇ ਇੱਕ ਸਮਾਰੋਹ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਇਹ ਦਿਨ 21 ਅਕਤੂਬਰ 1959 ਨੂੰ ਡਿਊਟੀ ਦੌਰਾਨ ਸੀਆਰਪੀਐੱਫ ਦੇ 10 ਬਹਾਦਰ ਸ਼ਹੀਦਾਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।
Advertisement
Show comments