ਗੁਜਰਾਤ ਤੱਟ ’ਤੇ ਅੱਠ ਪਾਕਿਸਤਾਨੀ ਨਾਗਰਿਕ 30 ਕਿੱਲੋ ਹੈਰਇਣ ਸਣੇ ਕਾਬੂ

ਗੁਜਰਾਤ ਤੱਟ ’ਤੇ ਅੱਠ ਪਾਕਿਸਤਾਨੀ ਨਾਗਰਿਕ 30 ਕਿੱਲੋ ਹੈਰਇਣ ਸਣੇ ਕਾਬੂ

ਨਵੀਂ ਦਿੱਲੀ, 15 ਅਪਰੈਲ

ਅਰਬ ਸਾਗਰ ਵਿਚ ਗੁਜਰਾਟ ਤੱਟ ’ਤੇ ਅੱਠ ਪਾਕਿਸਤਾਨੀ ਨਾਗਰਿਕਾਂ ਨੂੰ 30 ਕਿੱਲੋ ਹੈਰੋਇਣ ਸਣੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕੋਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 150 ਕਰੋੜ ਰੁਪਏ ਹੈ। ਇਨ੍ਹਾਂ ਪਾਕਿਸਤਾਨੀ ਨਾਗਰਿਕਾਂ ਨੂੰ ਇਕ ਕਿਸ਼ਤੀ ਵਿਚੋਂ ਕਾਬੂ ਕੀਤਾ ਗਿਆ ਹੈ। ਰਾਜ ਦੀ ਏਟੀਐਸ ਨੇ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਇਕ ਖੁਫ਼ੀਆ ਸੂਚਨਾ ਦੇ ਆਧਾਰ ’ਤੇ ਗੁਜਰਾਤ ਭ੍ਰਿਸ਼ਟਾਚਾਰ ਵਿਰੋਧੀ ਦਸਤੇ ਅਤੇ ਭਾਰਤੀ ਤੱਟ ਰੱਖਿਅਕ ਬਲ ਦੀ ਸਾਂਝੀ ਟੀਮ ਨੇ ਕੱਛ ਜ਼ਿਲ੍ਹੇ ਦੇ ਜਖਾਊ ਬੰਦਰਗਾਹ ਨੇੜੇ ਕੀਤੀ ਕਾਰਵਾਈ ਵਿਚ ਕਿਸ਼ਤੀ ’ਚੋਂ ਪਾਕਿਸਤਾਨੀ ਨਾਗਰਿਕਾਂ ਨੂੰ ਫੜਿਆ ਗਿਆ। ਏਟੀਐਸ ਨੇ ਦੱਸਿਆ ਕਿ ਇਹ ਸਥਾਨ ਸਮੁੰਦਰ ਵਿਚ ਭਾਰਤ ਤੇ ਪਾਕਿਸਤਾਨ ਨੂੰ ਵੱਖ ਕਰਨ ਵਾਲੀ ਕੌਮਾਂਤਰੀ ਸਮੁੰਦਰੀ ਸੀਮਾ ਰੇਖਾ ਨੇੜੇ ਸਥਿਤ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਦੁਆਰਕਾ ਜ਼ਿਲ੍ਹਾ ਪੁਲੀਸ ਦੇ ਵਿਸ਼ੇਸ਼ ਅਭਿਆਨ ਸਮੂਹ ਤੇ ਇਕ ਸੀਨੀਅਰ ਏਟੀਐਸ ਅਧਿਕਾਰੀ ਨੇ ਏਜੰਸੀਆਂ ਨਾਲ ਪਾਕਿਸਤਾਨੀ ਕਿਸ਼ਤੀ ਵਿਚ ਨਸ਼ੀਲੇ ਪਦਾਰਥ ਰੱਖੇ ਹੋਣ ਸਬੰਧੀ ਖੁਫ਼ੀਆ ਜਾਣਕਾਰੀ ਸਾਂਝੀ ਕੀਤੀ ਸੀ। ਏਟੀਐਸ ਤੇ ਤੱਟ ਰੱਖਿਅਕ ਬਲ ਦੀ ਸਾਂਝੀ ਟੀਮ ਨੇ ਕਿਸ਼ਤੀ ’ਚੋਂ ਅੱਠ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਕੋਲੋਂ 30 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All