ਸੂਰਤ/ਮੁੰਬਈ, 21 ਜੂਨ
ਮਹਾਰਾਸ਼ਟਰ ਵਿਧਾਨ ਪਰਿਸ਼ਦ ਚੋਣਾਂ ਵਿੱਚ ਸੱਤਾਧਾਰੀ ਮਹਾ ਵਿਕਾਸ ਅਗਾੜੀ (ਐੱਮਵੀਏ) ਨੂੰ ਝਟਕਾ ਲੱਗਣ ਤੋਂ ਬਾਅਦ ਮਹਾਰਾਸ਼ਟਰ ਦੇ ਮੰਤਰੀ ਏਕਨਾਥ ਸ਼ਿੰਦੇ ਅਤੇ ਸ਼ਿਵ ਸੈਨਾ ਦੇ ਕੁਝ ਹੋਰ ਵਿਧਾਇਕ ਗੁਜਰਾਤ ਦੇ ਸੂਰਤ ਸ਼ਹਿਰ ਦੇ ਹੋਟਲ ਵਿੱਚ ਹਨ। ਸੂਤਰਾਂ ਨੇ ਦੱਸਿਆ ਕਿ ਪਾਰਟੀ ਦੀ ਲੀਡਰਸ਼ਿਪ ਤੋਂ ਨਾਰਾਜ਼ ਕੁਝ ਵਿਧਾਇਕ ਸੋਮਵਾਰ ਰਾਤ ਨੂੰ ਸੂਰਤ ਪਹੁੰਚ ਗਏ ਅਤੇ ਇੱਥੇ ਹੋਟਲ ਵਿੱਚ ਠਹਿਰੇ ਹੋਏ ਹਨ। ਸੂਤਰ ਨੇ ਦੱਸਿਆ,‘ਮਹਾਰਾਸ਼ਟਰ ਦੇ ਮੰਤਰੀ ਏਕਨਾਥ ਸ਼ਿੰਦੇ ਸਮੇਤ ਸ਼ਿਵ ਸੈਨਾ ਦੇ ਕੁਝ ਵਿਧਾਇਕ ਸੂਰਤ ‘ਚ ਮੌਜੂਦ ਹਨ।’ ਹੋਟਲ ਦੇ ਬਾਹਰ ਭਾਰੀ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਭਾਜਪਾ ਨੇ ਸੋਮਵਾਰ ਨੂੰ ਮਹਾਰਾਸ਼ਟਰ ਵਿਧਾਨ ਪਰਿਸ਼ਦ ਦੀਆਂ 10 ਸੀਟਾਂ ਲਈ ਹੋਈਆਂ ਚੋਣਾਂ ਵਿੱਚ ਸਾਰੀਆਂ ਪੰਜ ਸੀਟਾਂ ਜਿੱਤੀਆਂ ਸਨ। ਸ਼ਿਵ ਸੈਨਾ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਨੂੰ ਦੋ-ਦੋ ਸੀਟਾਂ ਮਿਲੀਆਂ, ਜਦੋਂਕਿ ਕਾਂਗਰਸ ਨੂੰ ਇੱਕ ਸੀਟ ਨਾਲ ਸਬਰ ਕਰਨਾ ਪਿਆ।