DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Eknath Shinde ਨੇ ਅਸਤੀਫਾ ਦਿੱਤਾ, ਰਾਜਪਾਲ ਨੇ ਕਾਰਜਕਾਰੀ ਮੁੱਖ ਮੰਤਰੀ ਵਜੋਂ ਕੰਮ ਕਰਨ ਲਈ ਕਿਹਾ

ਮੁੰਬਈ, 26 ਨਵੰਬਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਮੰਗਲਵਾਰ ਸਵੇਰੇ ਇੱਥੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ ਅਤੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਪਣਾ ਅਸਤੀਫ਼ਾ ਸੌਂਪ ਦਿੱਤਾ। ਇਸ ਦੌਰਾਨ ਰਾਜਪਾਲ ਨੇ ਸ਼ਿੰਦੇ ਨੂੰ ਨਵੇਂ ਮੁੱਖ ਮੰਤਰੀ...
  • fb
  • twitter
  • whatsapp
  • whatsapp
featured-img featured-img
Mumbai: Maharashtra Governor C.P. Radhakrishnan receives Shiv Sena leader Eknath Shinde's resignation as state chief minister, as BJP leader Devendra Fadnavis and NCP leader Ajit Pawar look on, in Mumbai, Tuesday, Nov. 26, 2024. The governor asked Shinde to act as a caretaker chief minister till a new CM is sworn in. (PTI Photo)
Advertisement

ਮੁੰਬਈ, 26 ਨਵੰਬਰ

ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਮੰਗਲਵਾਰ ਸਵੇਰੇ ਇੱਥੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ ਅਤੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਪਣਾ ਅਸਤੀਫ਼ਾ ਸੌਂਪ ਦਿੱਤਾ। ਇਸ ਦੌਰਾਨ ਰਾਜਪਾਲ ਨੇ ਸ਼ਿੰਦੇ ਨੂੰ ਨਵੇਂ ਮੁੱਖ ਮੰਤਰੀ ਵੱਲੋਂ ਸਹੁੰ ਚੁੱਕਣ ਤੱਕ ਕਾਰਜਕਾਰੀ ਮੁੱਖ ਮੰਤਰੀ ਵਜੋਂ ਕੰਮ ਕਰਨ ਲਈ ਕਿਹਾ, ਕਿਉਂਕਿ ਸੱਤਾਧਾਰੀ ਮਹਾਯੁਤੀ ਗੱਠਜੋੜ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਇਸ ਅਹੁਦੇ ਲਈ ਕੌਣ ਚੁਣਿਆ ਜਾਵੇਗਾ ਇਸ ਬਾਰੇ ਉਲਝਣਤਾਣੀ ਜਾਰੀ ਹੈ।

Advertisement

ਇਸ ਮੌਕੇ ਸ਼ਿੰਦੇ ਦੇ ਨਾਲ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਅਜੀਤ ਪਵਾਰ ਵੀ ਰਾਜ ਭਵਨ ਗਏ ਸਨ। ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ 26 ਨਵੰਬਰ ਨੂੰ ਖਤਮ ਹੋ ਰਿਹਾ ਹੈ। ਏਕਨਾਥ ਸ਼ਿੰਦੇ ਦੇ ਮੰਤਰੀ ਮੰਡਲ ਵਿੱਚ ਮੰਤਰੀ ਰਹੇ ਦੀਪਕ ਕੇਸਰਕਰ ਨੇ ਪੱਤਰਕਾਰਾਂ ਨੂੰ ਦੱਸਿਆ, ‘‘ਮੁੱਖ ਮੰਤਰੀ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ। ਰਾਜਪਾਲ ਨੇ ਉਨ੍ਹਾਂ ਨੂੰ ਕਾਰਜਕਾਰੀ ਮੁੱਖ ਮੰਤਰੀ ਵਜੋਂ ਕੰਮ ਕਰਨ ਲਈ ਕਿਹਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਕੇਸਰਕਰ ਨੇ ਕਿਹਾ ਕਿ ਨਵੀਂ ਸਰਕਾਰ ਜਲਦੀ ਤੋਂ ਜਲਦੀ ਸਹੁੰ ਚੁੱਕੇਗੀ। ਬੀਜੇਪੀ, ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਅਤੇ ਅਜੀਤ ਪਵਾਰ ਦੀ ਐਨਸੀਪੀ ਦੇ ਮਹਾਯੁਤੀ ਗਠਜੋੜ ਦੇ ਵੱਲੋਂ 230 ਸੀਟਾਂ ਜਿੱਤਣ ਦੇ ਬਾਵਜੂਦ ਸੱਤਾਧਾਰੀ ਗਠਜੋੜ ਦੇ ਨੇਤਾਵਾਂ ਨੂੰ ਹੁਣ ਤੱਕ ਇਸ ਗੱਲ ’ਤੇ ਸਹਿਮਤੀ ਨਹੀਂ ਮਿਲੀ ਕਿ ਅਗਲਾ ਮੁੱਖ ਮੰਤਰੀ ਕੌਣ ਹੋਣਾ ਚਾਹੀਦਾ ਹੈ।

ਇਸ ਬਾਰੇ ਪੁੱਛੇ ਜਾਣ ’ਤੇ ਕੇਸਰਕਰ ਨੇ ਕਿਹਾ ਕਿ ਹਰ ਸਿਆਸੀ ਵਰਕਰ ਚਾਹੁੰਦਾ ਹੈ ਕਿ ਮੁੱਖ ਮੰਤਰੀ ਉਸ ਦੀ ਪਾਰਟੀ ਦਾ ਹੋਵੇ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਜੋ ਵੀ ਫੈਸਲਾ ਲੈਣਗੇ, ਉਹ ਸਾਨੂੰ ਸਾਰਿਆਂ ਨੂੰ ਸਵੀਕਾਰ ਹੋਵੇਗਾ। ਪੀਟੀਆਈ

Advertisement
×