ਮੁੰਬਈ, 7 ਜੁਲਾਈ
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅੱਜ ਸੂਬਾ ਸਕੱਤਰੇਤ (ਮੰਤਰਾਲੇ) ਵਿੱਚ ਅਧਿਕਾਰਤ ਤੌਰ ’ਤੇ ਆਪਣਾ ਅਹੁਦਾ ਸੰਭਾਲ ਲਿਆ ਹੈ। ਸ਼ਿੰਦੇ ਦੇ ਕਾਰਜਭਾਰ ਸੰਭਾਲਣ ਤੋਂ ਪਹਿਲਾਂ ਵਧੀਆ ਢੰਗ ਨਾਲ ਸਜਾਏ ਉਨ੍ਹਾਂ ਦੇ ਦਫ਼ਤਰ ਵਿੱਚ ਪੂਜਾ ਕੀਤੀ ਗਈ। ਉਨ੍ਹਾਂ ਦੇ ਕਮਰੇ ਵਿੱਚ ਸ਼ਿਵ ਸੈਨਾ ਦੇ ਸੰਸਥਾਪਕ ਬਾਲ ਠਾਕਰੇ ਅਤੇ ਉਨ੍ਹਾਂ ਦੇ ਨਾਲ ਸ਼ਿੰਦੇ ਦੇ ਸਿਆਸੀ ਗੁਰੂ ਆਨੰਦ ਦੀਘੇ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਸਕੱਤਰੇਤ ਦੀ ਇਮਾਰਤ ਵਿੱਚ ਦਾਖ਼ਲ ਹੁੰਦੇ ਹੀ ਸ਼ਿੰਦੇ ਨੇ ਮਰਾਠਾ ਯੋਧਾ ਛਤਰਪਤੀ ਸ਼ਿਵਾਜੀ ਮਹਾਰਾਜ ਅਤੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ।