ਚੋਣ ਬਾਂਡ: ਅਦਾਲਤੀ ਨਿਗਰਾਨੀ ਹੇਠ ਜਾਂਚ ਸਬੰਧੀ ਪਟੀਸ਼ਨ ’ਤੇ ਸੁਣਵਾਈ 22 ਨੂੰ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਚੋਣ ਬਾਂਡ ਯੋਜਨਾ ਦੀ ਅਦਾਲਤ ਦੀ ਨਿਗਰਾਨੀ ਵਿੱਚ ਜਾਂਚ ਕੀਤੇ ਜਾਣ ਦੀ ਅਪੀਲ ਕਰਨ ਵਾਲੀ ਲੋਕ ਹਿੱਤ ਪਟੀਸ਼ਨ ’ਤੇ 22 ਜੁਲਾਈ ਨੂੰ ਸੁਣਵਾਈ ਕੀਤੀ ਜਾਵੇਗੀ। ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ...
Advertisement
ਨਵੀਂ ਦਿੱਲੀ:
ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਚੋਣ ਬਾਂਡ ਯੋਜਨਾ ਦੀ ਅਦਾਲਤ ਦੀ ਨਿਗਰਾਨੀ ਵਿੱਚ ਜਾਂਚ ਕੀਤੇ ਜਾਣ ਦੀ ਅਪੀਲ ਕਰਨ ਵਾਲੀ ਲੋਕ ਹਿੱਤ ਪਟੀਸ਼ਨ ’ਤੇ 22 ਜੁਲਾਈ ਨੂੰ ਸੁਣਵਾਈ ਕੀਤੀ ਜਾਵੇਗੀ। ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਵਕੀਲ ਪ੍ਰਸ਼ਾਂਤ ਭੂਸ਼ਨ ਦੀਆਂ ਦਲੀਲਾਂ ’ਤੇ ਧਿਆਨ ਦਿੰਦਿਆਂ ਕਿਹਾ ਕਿ ਦੋ ਗ਼ੈਰ-ਸਰਕਾਰੀ ਸੰਗਠਨਾਂ ‘ਕੌਮਨ ਕਾਜ਼’ ਅਤੇ ਸੈਂਟਰ ਫਾਰ ਪਬਲਿਕ ਇੰਟਰਸਟ ਲਿਟੀਗੇਸ਼ਨ ਦੀ ਜਨਹਿੱਤ ਪਟੀਸ਼ਨ ਸੋਮਵਾਰ ਨੂੰ ਸੁਣਵਾਈ ਲਈ ਸੂਚੀਬੱਧ ਹੈ। ਬੈਂਚ ਨੇ ਕਿਹਾ ਕਿ ਸ਼ੁੱਕਰਵਾਰ ਲਈ ਸੂਚੀਬੱਧ ਇਸੇ ਤਰ੍ਹਾਂ ਦੀ ਇੱਕ ਹੋਰ ਪਟੀਸ਼ਨ ’ਤੇ ਵੀ 22 ਜੁਲਾਈ ਨੂੰ ਜਨਹਿੱਤ ਪਟੀਸ਼ਨ ਦੇ ਨਾਲ ਸੁਣਵਾਈ ਕੀਤੀ ਜਾਵੇਗੀ। ਦੋਵਾਂ ਗ਼ੈਰ-ਸਰਕਾਰੀ ਸੰਗਠਨਾਂ ਦੀ ਲੋਕ ਹਿੱਤ ਪਟੀਸ਼ਨ ਵਿੱਚ ਸਿਆਸੀ ਧਿਰਾਂ, ਕੰਪਨੀਆਂ ਤੇ ਜਾਂਚ ਏਜੰਸੀਆਂ ਵਿਚਕਾਰ ‘ਸਪੱਸ਼ਟ ਲੈਣ-ਦੇਣ’ ਦਾ ਦੋਸ਼ ਲਾਇਆ ਗਿਆ ਹੈ। -ਪੀਟੀਆਈ
Advertisement
Advertisement