ਚੋਣ ਬਾਂਡ: ਸੁਪਰੀਮ ਕੋਰਟ ਵੱਲੋਂ ਸਿੱਟ ਜਾਂਚ ਸਬੰਧੀ ਪਟੀਸ਼ਨਾਂ ਖਾਰਜ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਚੋਣ ਬਾਂਡ ਯੋਜਨਾ ਦੀ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਵਾਲੀਆਂ ਕਈ ਪਟੀਸ਼ਨਾਂ ਅੱਜ ਖਾਰਜ ਕਰ ਦਿੱਤੀਆਂ। ਚੀਫ ਜਸਟਿਸ ਡੀਵਾਈ ਚੰਦਰਚੂੜ ਤੇ ਜਸਟਿਸ ਜੇਬੀ ਪਾਰਦੀਵਾਲਾ ਦੇ ਬੈਂਚ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 32...
Advertisement
ਨਵੀਂ ਦਿੱਲੀ:
ਸੁਪਰੀਮ ਕੋਰਟ ਨੇ ਚੋਣ ਬਾਂਡ ਯੋਜਨਾ ਦੀ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਵਾਲੀਆਂ ਕਈ ਪਟੀਸ਼ਨਾਂ ਅੱਜ ਖਾਰਜ ਕਰ ਦਿੱਤੀਆਂ। ਚੀਫ ਜਸਟਿਸ ਡੀਵਾਈ ਚੰਦਰਚੂੜ ਤੇ ਜਸਟਿਸ ਜੇਬੀ ਪਾਰਦੀਵਾਲਾ ਦੇ ਬੈਂਚ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 32 ਤਹਿਤ ਇਸ ਗੇੜ ’ਚ ਦਖਲ ਦੇਣਾ ਗੈਰ-ਵਾਜਿਬ ਅਤੇ ਸਮੇਂ ਤੋਂ ਪਹਿਲਾਂ ਦੀ ਕਾਰਵਾਈ ਹੋਵੇਗੀ। ਸਿਖਰਲੀ ਅਦਾਲਤ ਨੇ ਕਿਹਾ ਕਿ ਉਹ ਇਸ ਧਾਰਨਾ ’ਤੇ ਚੋਣ ਬਾਂਡ ਦੀ ਖਰੀਦ ਦੀ ਜਾਂਚ ਦਾ ਹੁਕਮ ਨਹੀਂ ਦੇ ਸਕਦੀ ਕਿ ਇਹ ਠੇਕਾ ਦੇਣ ਲਈ ਇੱਕ ਤਰ੍ਹਾਂ ਦਾ ਲੈਣ-ਦੇਣ ਸੀ। ਬੈਂਚ ਨੇ ਕਿਹਾ, ‘ਅਦਾਲਤ ਨੇ ਚੋਣ ਬਾਂਡ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਵਿਚਾਰ ਕੀਤਾ ਕਿਉਂਕਿ ਇਸ ਵਿੱਚ ਨਿਆਂਇਕ ਸਮੀਖਿਆ ਦਾ ਨਜ਼ਰੀਆ ਸੀ ਪਰ ਅਪਰਾਧਕ ਗੜਬੜੀਆਂ ਨਾਲ ਜੁੜੇ ਮਾਮਲਿਆਂ ਨੂੰ ਧਾਰਾ 32 ਤਹਿਤ ਨਹੀਂ ਲਿਆ ਜਾਣਾ ਚਾਹੀਦਾ, ਜਦੋਂ ਕਾਨੂੰਨ ਤਹਿਤ ਹੱਲ ਉਪਲੱਭਧ ਹਨ। -ਪੀਟੀਆਈ
Advertisement
Advertisement
Advertisement
×

