ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੋਣ ਕਮਿਸ਼ਨ ਵੱਲੋਂ 476 ਹੋਰ ਗੈਰ-ਮਾਨਤਾ ਪ੍ਰਾਪਤ ਪਾਰਟੀਆਂ ਨੂੰ ਸੂਚੀ ਤੋਂ ਹਟਾਉਣ ਦੀ ਪ੍ਰਕਿਰਿਆ ਸ਼ੁਰੂ

ਪਾਰਟੀਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕਰਨ ਦਾ ਨਿਰਦੇਸ਼
Advertisement

ਚੋਣ ਕਮਿਸ਼ਨ ਨੇ ਅੱਜ ਕਿਹਾ ਕਿ ਉਸ ਨੇ ਪਿਛਲੇ ਛੇ ਸਾਲਾਂ ਵਿੱਚ ਇਕ ਵੀ ਚੋਣ ਲੜਨ ਸਣੇ ਪ੍ਰਮੁੱਖ ਮਾਪਦੰਡਾਂ ਦੀ ਪਾਲਣਾ ਕਰਨ ਵਿੱਚ ਅਸਫ਼ਲ ਰਹਿਣ ਕਾਰਨ 476 ਹੋਰ ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਪਾਰਟੀਆਂ ਨੂੰ ਸੂਚੀ ਤੋਂ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਚੋਣ ਕਮਿਸ਼ਨ ਨੇ ਇਹ ਕਦਮ ਚੋਣ ਕਾਨੂੰਨਾਂ ਅਤੇ ਸਬੰਧਤ ਨੇਮਾਂ ਦੀ ਪਾਲਣਾ ਕਰਨ ਵਿੱਚ ਅਸਫ਼ਲ ਰਹਿਣ ਕਾਰਨ 334 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ (ਆਰਯੂਪੀਪੀ) ਨੂੰ ਸੂਚੀ ਤੋਂ ਬਾਹਰ ਕੀਤੇ ਜਾਣ ਤੋਂ ਇਕ ਦਿਨ ਬਾਅਦ ਉਠਾਇਆ ਹੈ।

Advertisement

ਚੋਣ ਕਮਿਸ਼ਨ ਨੇ ਇਕ ਬਿਆਨ ਵਿੱਚ ਕਿਹਾ, ‘‘ਇਸ ਕਾਰਵਾਈ ਦੇ ਦੂਜੇ ਗੇੜ ਦੇ ਹਿੱਸੇ ਵਜੋਂ 476 ਹੋਰ ਆਰਯੂਪੀਪੀ ਦੀ ਪਛਾਣ ਕੀਤੀ ਗਈ ਹੈ ਜੋ ਕਿ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਹਨ। ਇਹ ਯਕੀਨੀ ਬਣਾਉਣ ਲਈ ਕਿ ਕੋਈ ਵੀ ਪਾਰਟੀ ਅਣਉਚਿਤ ਢੰਗ ਨਾਲ ਸੂਚੀ ਤੋਂ ਬਾਹਰ ਨਾ ਹੋ ਜਾਵੇ, ਸਬੰਧਤ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ (ਸੀਈਓਜ਼) ਨੂੰ ਇਨ੍ਹਾਂ ਆਰਯੂਪੀਪੀ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ, ਜਿਸ ਮਗਰੋਂ ਸਬੰਧਤ ਸੀਈਓ ਵੱਲੋਂ ਸੁਣਵਾਈ ਰਾਹੀਂ ਪਾਰਟੀਆਂ ਨੂੰ ਇਕ ਮੌਕਾ ਦਿੱਤਾ ਜਾਵੇਗਾ।’’

ਸੂਚੀ ਤੋਂ ਬਾਹਰ ਕੀਤੇ ਜਾਣ ਦੀ ਪ੍ਰਕਿਰਿਆ ਦਾ ਸਾਹਮਣਾ ਕਰਨ ਵਾਲੀਆਂ ਪਾਰਟੀਆਂ ’ਚ ਸਭ ਤੋਂ ਵੱਧ ਉੱਤਰ ਪ੍ਰਦੇਸ਼ ਦੀਆਂ 121 ਆਰਯੂਪੀਪੀ ਹਨ। ਇਸ ਤੋਂ ਬਾਅਦ ਕ੍ਰਮਵਾਰ ਮਹਾਰਾਸ਼ਟਰ (44), ਤਾਮਿਲਨਾਡੂ (42) ਅਤੇ ਦਿੱਲੀ (41) ਦਾ ਸਥਾਨ ਹੈ। ਬਿਹਾਰ ਵਿੱਚ ਅਜਿਹੀਆਂ 15 ਪਾਰਟੀਆਂ ਦੀ ਪਛਾਣ ਕੀਤੀ ਗਈ ਹੈ, ਜਿੱਥੇ ਇਸ ਸਾਲ ਦੇ ਅਖ਼ੀਰ ਵਿੱਚ ਚੋਣਾਂ ਹੋਣੀਆਂ ਹਨ।

Advertisement
Show comments