ਚੋਣ ਕਮਿਸ਼ਨ ਵੱਲੋਂ ਐੱਸ ਆਈ ਆਰ ਪ੍ਰਕਿਰਿਆ ਦਾ ਬਚਾਅ
ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ’ਚ ਪੱਛਮੀ ਬੰਗਾਲ ਤੇ ਤਾਮਿਲਨਾਡੂ ’ਚ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਮੁੜ ਸੁਧਾਈ (ਐੱਸ ਆਈ ਆਰ) ਪ੍ਰਕਿਰਿਆ ਦਾ ਜ਼ੋਰਦਾਰ ਢੰਗ ਨਾਲ ਬਚਾਅ ਕਰਦਿਆਂ ਕਿਹਾ ਕਿ ਵੱਡੇ ਪੱਧਰ ’ਤੇ ਅਸਲੀ ਵੋਟਰਾਂ ਦੇ ਨਾਂ ਹਟਾਏ ਜਾਣ...
Advertisement
ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ’ਚ ਪੱਛਮੀ ਬੰਗਾਲ ਤੇ ਤਾਮਿਲਨਾਡੂ ’ਚ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਮੁੜ ਸੁਧਾਈ (ਐੱਸ ਆਈ ਆਰ) ਪ੍ਰਕਿਰਿਆ ਦਾ ਜ਼ੋਰਦਾਰ ਢੰਗ ਨਾਲ ਬਚਾਅ ਕਰਦਿਆਂ ਕਿਹਾ ਕਿ ਵੱਡੇ ਪੱਧਰ ’ਤੇ ਅਸਲੀ ਵੋਟਰਾਂ ਦੇ ਨਾਂ ਹਟਾਏ ਜਾਣ ਦੇ ਦੋਸ਼ ‘ਬਹੁਤ ਵਧਾਅ-ਚੜ੍ਹਾਅ ਕੇ’ ਲਾਏ ਗਏ ਹਨ ਅਤੇ ਇਹ ਕਿਆਸ ਸਿਆਸਤ ਤੋਂ ਪ੍ਰੇਰਿਤ ਹਨ। ਚੀਫ ਜਸਟਿਸ ਸੂਰਿਆਕਾਂਤ ਤੇ ਜਸਟਿਸ ਜੌਇਮਾਲਿਆ ਬਾਗਚੀ ਦੇ ਬੈਂਚ ਨੇ 11 ਨਵੰਬਰ ਨੂੰ ਪਟੀਸ਼ਨਾਂ ’ਤੇ ਚੋਣ ਪੈਨਲ ਤੋਂ ਜਵਾਬ ਮੰਗੇ ਸਨ। ਹਲਫ਼ਨਾਮੇ ’ਚ ਚੋਣ ਕਮਿਸ਼ਨ ਦੇ ਸਕੱਤਰ ਪਵਨ ਦੀਵਾਨ ਨੇ ਐੱਸ ਆਈ ਆਰ ਕਰਾਉਣ ਸਬੰਧੀ ਚੋਣ ਪੈਨਲ ਦੇ ਫ਼ੈਸਲਿਆਂ ਖ਼ਿਲਾਫ਼ ਦਾਇਰ ਪਟੀਸ਼ਨਾਂ ਖਾਰਜ ਕਰਨ ਦੀ ਮੰਗ ਕੀਤੀ।
Advertisement
Advertisement
