ਚੋਣ ਕਮਿਸ਼ਨ ਨੇ ਛੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਐੱਸ ਆਈ ਆਰ ਦੀ ਸਮਾਂ ਸੀਮਾ ਵਧਾਈ
EC extends SIR timeline in six states, Union territories ਚੋਣ ਕਮਿਸ਼ਨ ਨੇ ਸਬੰਧਤ ਮੁੱਖ ਚੋਣ ਅਧਿਕਾਰੀਆਂ ਦੀਆਂ ਬੇਨਤੀਆਂ ਤੋਂ ਬਾਅਦ ਅੱਜ ਛੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (SIR) ਦੀ ਸਮਾਂ ਸੀਮਾ ਵਧਾ ਦਿੱਤੀ...
EC extends SIR timeline in six states, Union territories ਚੋਣ ਕਮਿਸ਼ਨ ਨੇ ਸਬੰਧਤ ਮੁੱਖ ਚੋਣ ਅਧਿਕਾਰੀਆਂ ਦੀਆਂ ਬੇਨਤੀਆਂ ਤੋਂ ਬਾਅਦ ਅੱਜ ਛੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (SIR) ਦੀ ਸਮਾਂ ਸੀਮਾ ਵਧਾ ਦਿੱਤੀ ਹੈ।
ਚੋਣ ਕਮਿਸ਼ਨ (EC) ਨੇ ਅੱਜ ਬਿਆਨ ਜਾਰੀ ਕਰਦਿਆਂ ਕਿਹਾ ਕਿ ਤਾਮਿਲਨਾਡੂ, ਗੁਜਰਾਤ, ਮੱਧ ਪ੍ਰਦੇਸ਼, ਛੱਤੀਸਗੜ੍ਹ, ਅੰਡੇਮਾਨ ਅਤੇ ਨਿਕੋਬਾਰ ਅਤੇ ਉੱਤਰ ਪ੍ਰਦੇਸ਼ ਵਿੱਚ SIR ਲਈ ਸੋਧਿਆ ਸਮਾਂ-ਸਾਰਣੀ ਜਾਰੀ ਕਰ ਦਿੱਤੀ ਗਈ ਹੈ।
ਇਨ੍ਹਾਂ ਛੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਮਿਆਦ ਵੀਰਵਾਰ ਨੂੰ ਖਤਮ ਹੋਣੀ ਸੀ ਅਤੇ ਡਰਾਫਟ ਵੋਟਰ ਸੂਚੀਆਂ 16 ਦਸੰਬਰ ਨੂੰ ਪ੍ਰਕਾਸ਼ਿਤ ਕੀਤੀਆਂ ਜਾਣੀਆਂ ਸਨ।
ਤਾਮਿਲਨਾਡੂ ਅਤੇ ਗੁਜਰਾਤ ਲਈ ਗਣਨਾ ਦੀ ਮਿਆਦ 14 ਦਸੰਬਰ ਤੱਕ ਵਧਾ ਦਿੱਤੀ ਗਈ ਹੈ ਅਤੇ ਡਰਾਫਟ ਵੋਟਰ ਸੂਚੀਆਂ 19 ਦਸੰਬਰ ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ।
ਮੱਧ ਪ੍ਰਦੇਸ਼, ਛੱਤੀਸਗੜ੍ਹ, ਅੰਡੇਮਾਨ ਅਤੇ ਨਿਕੋਬਾਰ ਲਈ ਗਣਨਾ ਦੀ ਮਿਆਦ 18 ਦਸੰਬਰ ਤੱਕ ਵਧਾ ਦਿੱਤੀ ਗਈ ਹੈ ਅਤੇ ਡਰਾਫਟ ਵੋਟਰ ਸੂਚੀਆਂ 23 ਦਸੰਬਰ ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ।
ਉੱਤਰ ਪ੍ਰਦੇਸ਼ ਲਈ ਗਣਨਾ ਦੀ ਮਿਆਦ 26 ਦਸੰਬਰ ਤੱਕ ਵਧਾ ਦਿੱਤੀ ਗਈ ਹੈ ਅਤੇ ਡਰਾਫਟ ਵੋਟਰ ਸੂਚੀਆਂ 31 ਦਸੰਬਰ ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ।
ਗੋਆ, ਪੁਡੂਚੇਰੀ, ਲਕਸ਼ਦੀਪ, ਰਾਜਸਥਾਨ ਅਤੇ ਪੱਛਮੀ ਬੰਗਾਲ ਲਈ ਗਣਨਾ ਦੀ ਮਿਆਦ ਵੀਰਵਾਰ ਨੂੰ ਖਤਮ ਹੋ ਜਾਵੇਗੀ ਅਤੇ ਡਰਾਫਟ ਵੋਟਰ ਸੂਚੀਆਂ 16 ਦਸੰਬਰ ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਪੀਟੀਆਈ

