ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਜਪਾ ਦੀ ਕਠਪੁਤਲੀ ਬਣਿਆ ਚੋਣ ਕਮਿਸ਼ਨ: ਕਾਂਗਰਸ

‘ਵੋਟ ਚੋਰੀ’ ਖ਼ਿਲਾਫ਼ ਰਾਜਸਥਾਨ ਵਿੱਚ ਪ੍ਰਦਰਸ਼ਨ; ਹਲਫ਼ਨਾਮਾ ਮੰਗਣ ’ਤੇ ਗਹਿਲੋਤ ਵੱਲੋਂ ਚੋਣ ਕਮਿਸ਼ਨ ਦੀ ਆਲੋਚਨਾ
ਕਾਂਗਰਸ ਆਗੂ ਅਸ਼ੋਕ ਗਹਿਲੋਤ, ਗੋਵਿੰਦ ਸਿੰਘ ਦੋਟਾਸਰਾ ਅਤੇ ਸਚਿਨ ਪਾਇਲਟ ਜੈਪੁਰ ਵਿੱਚ ਰੋਸ ਮੁਜ਼ਾਹਰਾ ਕਰਦੇ ਹੋਏ। -ਫੋਟੋ: ਪੀਟੀਆਈ
Advertisement
ਕਾਂਗਰਸ ਨੇ ‘ਵੋਟ ਚੋਰੀ’ ਖ਼ਿਲਾਫ਼ ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿੱਚ ਅੱਜ ਰੋਸ ਪ੍ਰਦਰਸ਼ਨ ਕੀਤਾ। ਸੂਬੇ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਸਮੇਤ ਸੂਬੇ ਦੇ ਸੀਨੀਅਰ ਆਗੂ ਰੈਲੀ ਵਿੱਚ ਸ਼ਾਮਲ ਹੋਏ। ਅਸ਼ੋਕ ਗਹਿਲੋਤ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਕੋਲੋਂ ਉਸ ਦੇ ‘ਵੋਟ ਚੋਰੀ’ ਦੇ ਦੋਸ਼ਾਂ ਸਬੰਧੀ ਹਲਫ਼ਨਾਮਾ ਮੰਗਣ ’ਤੇ ਚੋਣ ਕਮਿਸ਼ਨ ਦੀ ਆਲੋਚਨਾ ਕੀਤੀ। ਗਹਿਲੋਤ ਨੇ ਰੋਸ ਮਾਰਚ ਦੌਰਾਨ ਕਿਹਾ, ‘‘ਮਲਿਕਾਰਜੁਨ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਸ਼ਰਦ ਪਵਾਰ, ਅਖਿਲੇਸ਼ ਯਾਦਵ ਇਨ੍ਹਾਂ ਸਾਰਿਆਂ ਨੇ ਦਿੱਲੀ ਵਿੱਚ ਪ੍ਰਦਰਸ਼ਨ ਕਰ ਕੇ ਪੂਰੇ ਦੇਸ਼ ਨੂੰ ਸੰਦੇਸ਼ ਦਿੱਤਾ ਹੈ ਕਿ ਵੋਟਰ ਚੋਰੀ ਹੋਈ ਹੈ। ਰਾਹੁਲ ਗਾਂਧੀ ਨੇ ਅੰਕੜੇ ਪੇਸ਼ ਕੀਤੇ ਹਨ ਅਤੇ ਚੋਣ ਕਮਿਸ਼ਨ ਉਨ੍ਹਾਂ ਤੋਂ ਹਲਫ਼ਨਾਮਾ ਮੰਗ ਰਿਹਾ ਹੈ। ਇਹ ਅਸੀਂ ਪਹਿਲੀ ਵਾਰ ਦੇਖਿਆ ਹੈ।’’ ਰਾਜਸਥਾਨ ਕਾਂਗਰਸ ਪ੍ਰਧਾਨ ਗੋਵਿੰਦ ਸਿੰਘ ਡੋਟਾਸਰਾ ਨੇ ਦੋਸ਼ ਲਾਇਆ ਚੋਣ ਕਮਿਸ਼ਨ ਭਾਜਪਾ ਦੀ ਕਠਪੁਤਲੀ ਬਣ ਗਿਆ ਹੈ। ਉਨ੍ਹਾਂ ਕਿਹਾ, ‘‘ਰਾਹੁਲ ਗਾਂਧੀ ਨੇ ਦੇਸ਼ ਸਾਹਮਣੇ ਜੋ ਤੱਥ ਪੇਸ਼ ਕੀਤੇ ਹਨ, ਉਨ੍ਹਾਂ ਤੋਂ ਸਾਬਤ ਹੋ ਗਿਆ ਕਿ ਦਿੱਲੀ ਵਿੱਚ ਸਰਕਾਰ ਵੋਟ ਚੋਰੀ ਦੇ ਸਿਰ ’ਤੇ ਬਣੀ ਹੈ। ... ਦੋਧਾਰੀ ਤਲਵਾਰਾਂ ਦੀ ਵਰਤੋਂ ਹੋ ਰਹੀ ਹੈ, ਇੱਕ ਪਾਸੇ ਵੋਟਾਂ ਕੱਟੀਆਂ ਜਾ ਰਹੀਆਂ ਹਨ ਤਾਂ ਦੂਸੇ ਪਾਸੇ ਵੋਟਾਂ ਸ਼ਾਮਲ ਕੀਤੀਆਂ ਰਹੀਆਂ ਹਨ... ਚੋਣ ਕਮਿਸ਼ਨ ਭਾਜਪਾ ਦੀ ਕਠਪੁਤਲੀ ਬਣ ਗਿਆ ਅਤੇ ਭਾਜਪਾ ਤਰਜਮਾਨ ਬਣ ਗਈ ਹੈ।’’

ਵੋਟਰ ਧੋਖਾਧੜੀ ’ਚ ਚੋਣ ਕਮਿਸ਼ਨ ਨੂੰ ਬਚਾਅ ਰਹੀ ਹੈ ਭਾਜਪਾ: ਪਾਇਲਟ

ਜੈਪੁਰ: ਕਾਂਗਰਸ ਜਨਰਲ ਸਕੱਤਰ ਸਚਿਨ ਪਾਇਲਟ ਨੇ ਅੱਜ ਦੋਸ਼ ਲਾਇਆ ਕਿ ਭਾਜਪਾ ਵੋਟਰ ਸੂਚੀਆਂ ਵਿੱਚ ਬੇਨੇਮੀਆਂ ਸਬੰਧੀ ਗੰਭੀਰ ਚਿੰਤਾਵਾਂ ਬਾਰੇ ਆਜ਼ਾਦਾਨਾ ਤੌਰ ’ਤੇ ਜਵਾਬ ਦੇਣ ਦੀ ਇਜਾਜ਼ਤ ਦੀ ਬਜਾਏ ਚੋਣ ਕਮਿਸ਼ਨ ਦਾ ਬਚਾਅ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਰਾਹੁਲ ਗਾਂਧੀ ਵੱਲੋਂ ਚੁੱਕੇ ਮੁੱਦਿਆਂ ਦਾ ਜਵਾਬ ਦੇਣ ਦੀ ਥਾਂ ਭਾਜਪਾ ਚੋਣ ਅਧਿਕਾਰੀਆਂ ਨੂੰ ਬਚਾਉਣ ਲਈ ਅੱਗੇ ਆਈ ਹੈ। ਉਨ੍ਹਾਂ ਕਿਹਾ, ‘‘ਸਰਕਾਰ ਨੂੰ ਦਖ਼ਲ ਨਹੀਂ ਦੇਣਾ ਚਾਹੀਦਾ। ਹਰ ਵੋਟ ਅਸਲੀ ਅਤੇ ਕੋਈ ਗੜਬੜੀ ਨਾ ਹੋਣਾ ਯਕੀਨੀ ਬਣਾਉਣਾ ਚੋਣ ਕਮਿਸ਼ਨ ਦੀ ਸੰਵਿਧਾਨਕ ਅਤੇ ਨੈਤਿਕ ਜ਼ਿੰਮੇਵਾਰੀ ਹੈ।’’ ਪਾਇਲਟ ਨੇ ਭਾਜਪਾ ’ਤੇ ਕਥਿਤ ਧੋਖਾਧੜੀ ਦੀ ਜਾਂਚ ਤੋਂ ਬਚਣ ਅਤੇ ਵਿਰੋਧੀ ਧਿਰ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਾਇਆ। -ਪੀਟੀਆਈ

Advertisement

 

 

Advertisement