ਨਵੀਂ ਦਿੱਲੀ, 16 ਮਈ
ਚੋਣ ਕਮਿਸ਼ਨ ਨੇ ਅੱਜ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਆਂਧਰਾ ਪ੍ਰਦੇਸ਼ ’ਚ ਚੋਣਾਂ ਮਗਰੋਂ ਹੋਈ ਹਿੰਸਾ ਤੋਂ ਬਾਅਦ 4 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਵੀ ਸੂਬੇ ’ਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਤਾਇਨਾਤ ਰੱਖਣ ਦਾ ਨਿਰਦੇਸ਼ ਦਿੱਤਾ ਹੈ। ਕਮਿਸ਼ਨ ਨੇ ਇਸ ਮਸਲੇ ’ਤੇ ਸੂਬੇ ਦੇ ਮੁੱਖ ਸਕੱਤਰ ਤੇ ਡੀਜੀਪੀ ਨਾਲ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਚੋਣ ਕਮਿਸ਼ਨ ਨੇ ਇੱਕ ਬਿਆਨ ’ਚ ਕਿਹਾ, ‘ਮੁੱਖ ਸਕੱਤਰ ਤੇ ਡੀਜੀਪੀ ਨੂੰ ਇਹ ਯਕੀਨੀ ਬਣਾਉਣ ਦਾ ਨਿਰਦੇਸ਼ ਦਿੱਤਾ ਜਾਂਦਾ ਹੈ ਕਿ ਅਜਿਹੀ ਹਿੰਸਾ ਦੁਬਾਰਾ ਨਾ ਹੋਵੇ ਅਤੇ ਸਾਰੇ ਐੱਸਪੀਜ਼ ਨੂੰ ਭਵਿੱਖ ’ਚ ਅਜਿਹੀ ਸਥਿਤੀ ਤੋਂ ਬਚਣ ਲਈ ਅਗਾਊਂ ਤਿਆਰੀਆਂ ਕਰਨ ਦਾ ਕੰਮ ਸੌਂਪਿਆ ਜਾਵੇ।’ -ਪੀਟੀਆਈ