ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਲਈ ਇੰਡੈਕਸ ਕਾਰਡ 72 ਘੰਟਿਆਂ ’ਚ ਜਾਰੀ
ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਅੱਜ ਕਿਹਾ ਕਿ ਉਸ ਨੇ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਇੰਡੈਕਸ ਕਾਰਡ ਆਪਣੇ ਨਵੇਂ ਡਿਜੀਟਲ ਪਲੇਟਫਾਰਮ ਦੀ ਮਦਦ ਨਾਲ 72 ਘੰਟਿਆਂ ਦੇ ਅੰਦਰ ਹੀ ਜਾਰੀ ਕਰ ਦਿੱਤੇ ਹਨ। ਇੰਡੈਕਸ ਕਾਰਡ ਵੱਖ-ਵੱਖ...
Advertisement
ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਅੱਜ ਕਿਹਾ ਕਿ ਉਸ ਨੇ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਇੰਡੈਕਸ ਕਾਰਡ ਆਪਣੇ ਨਵੇਂ ਡਿਜੀਟਲ ਪਲੇਟਫਾਰਮ ਦੀ ਮਦਦ ਨਾਲ 72 ਘੰਟਿਆਂ ਦੇ ਅੰਦਰ ਹੀ ਜਾਰੀ ਕਰ ਦਿੱਤੇ ਹਨ। ਇੰਡੈਕਸ ਕਾਰਡ ਵੱਖ-ਵੱਖ ਹਿੱਸੇਦਾਰਾਂ ਨੂੰ ਵੋਟਿੰਗ ਰੁਝਾਨ ਸਮਝਣ ਵਿੱਚ ਮਦਦ ਕਰਦੇ ਹਨ। ਚੋਣ ਕਮਿਸ਼ਨ ਨੇ ਕਿਹਾ ਕਿ ਉਸ ਨੇ 19 ਜੂਨ ਨੂੰ ਕੇਰਲ, ਗੁਜਰਾਤ, ਪੰਜਾਬ ਅਤੇ ਪੱਛਮੀ ਬੰਗਾਲ ਦੇ ਪੰਜ ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣਾਂ ਦੌਰਾਨ ਡਿਜੀਟਲ ਪਲੇਟਫਾਰਮ ਈਸੀਆਈਐੱਨਈਟੀ ਦੀ ਸ਼ੁਰੂਆਤ ਕੀਤੀ ਸੀ। ਨਤੀਜੇ 23 ਜੂਨ ਨੂੰ ਐਲਾਨੇ ਗਏ ਸਨ। ਨਵੀਂ ਪ੍ਰਣਾਲੀ ਤਹਿਤ ਇੰਡੈਕਸ ਕਾਰਡਾਂ ਵਿੱਚ ਡੇਟਾ ਈਸੀਆਈਐੱਨਈਟੀ ਇਨਪੁੱਟ ਦੀ ਵਰਤੋਂ ਕਰਕੇ ਆਪਣੇ ਆਪ ਭਰਿਆ ਜਾਂਦਾ ਹੈ। -ਪੀਟੀਆਈ
Advertisement
Advertisement
×