ਲਖਨਊ, 28 ਦਸੰਬਰ
ਭਾਰਤ ਦੇ ਚੋਣ ਕਮਿਸ਼ਨ ਦਾ ਪੂਰਾ ਬੈਂਚ ਅੱਜ ਤੋਂ ਲਖਨਊ ਦੇ ਤਿੰਨ ਦਿਨਾਂ ਦੌਰੇ ’ਤੇ ਹੈ। ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ, ਚੋਣ ਕਮਿਸ਼ਨਰ ਰਾਜੀਵ ਕੁਮਾਰ ਤੇ ਅਨੂਪ ਚੰਦਰ ਪਾਂਡੇ ਚੋਣ ਕਮਿਸ਼ਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਸੂਬਾ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਕੇ ਵਿਧਾਨ ਸਭਾ ਚੋਣਾਂ ਦੀ ਤਿਆਰੀਆਂ ਦਾ ਜਾਇਜ਼ਾ ਲੈਣਗੇ। ਚੋਣ ਕਮਿਸ਼ਨ ਦੇ ਪ੍ਰਿੰਸੀਪਲ ਸਕੱਤਰ (ਪ੍ਰੋਟੋਕੋਲ) ਰਾਹੁਲ ਸ਼ਰਮਾ ਨੇ ਕਿਹਾ ਕਿ ਕਮਿਸ਼ਨ ਵੱਲੋਂ ਕੌਮੀ ਤੇ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ ਜਾਵੇਗੀ। ਬਾਅਦ ’ਚ ਯੂਪੀ ਦੇ ਮੁੱਖ ਚੋਣ ਅਧਿਕਾਰੀ ਅਜੈ ਕੁਮਾਰ ਸ਼ੁਕਲਾ, ਸੂਬਾ ਪੁਲੀਸ ਤੇ ਕੇਂਦਰੀ ਨੀਮ-ਫ਼ੌਜੀ ਬਲਾਂ ਦੇ ਨੋਡਲ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਜਾਵੇਗੀ। -ਆਈਏਐੱਨਐੱਸ