ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ : The Tribune India

ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ

ਬਾਗ਼ੀ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਸਬੰਧੀ ਅਪੀਲ ਸੁਪਰੀਮ ਕੋਰਟ ’ਚ ਪੈਂਡਿੰਗ

ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ

ਮੁੰਬਈ, 8 ਅਗਸਤ

ਸ਼ਿਵ ਸੈਨਾ ਦੇ ਊਧਵ ਠਾਕਰੇ ਧੜੇ ਨੇ ਚੋਣ ਨਿਸ਼ਾਨ ’ਤੇ ਆਪਣੇ ਦਾਅਵੇ ਦੀ ਹਮਾਇਤ ਵਿੱਚ ਸਬੰਧਤ ਦਸਤਾਵੇਜ਼ ਪੇਸ਼ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਸ਼ਿਵ ਸੈਨਾ ਦਾ ਚੋਣ ਨਿਸ਼ਾਨ ‘ਤੀਰ ਤੇ ਕਮਾਨ’ ਹੈ। ਦੱਸ ਦੇਈੲੇ ਕਿ ਚੋਣ ਕਮਿਸ਼ਨ ਨੇ ਪਿਛਲੇ ਮਹੀਨੇ ਸ਼ਿਵ ਸੈਨਾ ਦੇ ਊਧਵ ਠਾਕਰੇ ਤੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਦੋਵਾਂ ਰਵਾਇਤੀ ਧੜਿਆਂ ਨੂੰ ਚੋਣ ਨਿਸ਼ਾਨ ਬਾਰੇ ਆਪੋ-ਆਪਣੇ ਦਾਅਵਿਆਂ ਲਈ 8 ਅਗਸਤ ਤੱਕ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਸੀ। ਠਾਕਰੇ ਦੇ ਨਜ਼ਦੀਕੀ ਅਨਿਲ ਦੇਸਾਈ ਨੇ ਕਿਹਾ, ‘‘ਅਸੀਂ ਚੋਣ ਕਮਿਸ਼ਨ ਤੋਂ ਚਾਰ ਹਫ਼ਤਿਆਂ ਦਾ ਸਮਾਂ ਮੰਗਿਆ ਹੈ ਕਿਉਂਕਿ ਬਾਗ਼ੀ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਨਾਲ ਸਬੰਧਤ ਅਪੀਲ ਸੁਪਰੀਮ ਕੋਰਟ ਵੱਲੋਂ ਅਗਲੇ ਦਿਨਾਂ ਵਿੱਚ ਸੁਣੀ ਜਾਣੀ ਹੈ। ਲਿਹਾਜ਼ਾ ਪਟੀਸ਼ਨਾਂ ’ਤੇ ਪਹਿਲਾਂ ਫੈਸਲਾ ਆਉਣ ਦਿਓ ਤੇ ਇਸ ’ਤੇ ਬਾਅਦ ਵਿੱਚ ਵੀ ਫੈਸਲਾ ਕੀਤਾ ਜਾ ਸਕਦਾ ਹੈ।’ ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਕਿਹਾ ਸੀ ਿਕ ਮਹਾਰਾਸ਼ਟਰ ਦੇ ਸਿਆਸੀ ਸੰਕਟ ਬਾਰੇ ਅਰਜ਼ੀਆਂ ਸੰਵਿਧਾਨਕ ਬੈਂਚ ਹਵਾਲੇ ਕੀਤੀਆਂ ਜਾ ਸਕਦੀਆਂ ਹਨ। -ਪੀਟੀਆਈ

ਮਹਾਰਾਸ਼ਟਰ: ਮੰਤਰੀ ਮੰਡਲ ਦਾ ਵਿਸਥਾਰ ਅੱਜ

ਮੁੰਬਈ: ਏਕਨਾਥ ਸ਼ਿੰਦੇ ਦੀ ਅਗਵਾਈ ਹੇਠਲੀ ਮਹਾਰਾਸ਼ਟਰ ਕੈਬਨਿਟ ਦਾ ਭਲਕੇ ਵਿਸਥਾਰ ਕੀਤਾ ਜਾ ਰਿਹਾ ਹੈ। ਸ਼ਿਵ ਸੈਨਾ ਵਿਧਾਇਕ ਸ਼ਿੰਦੇ ਅਤੇ ਭਾਜਪਾ ਆਗੂ ਦੇਵੇਂਦਰ ਫੜਨਵੀਸ ਨੇ 30 ਜੂਨ ਨੂੰ ਕ੍ਰਮਵਾਰ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵਜੋਂ ਹਲਫ਼ ਲਿਆ ਸੀ ਅਤੇ ਦੋਵੇਂ ਆਗੂ ਹੀ ਸਰਕਾਰ ਚਲਾ ਰਹੇ ਹਨ ਜਿਸ ਦੀ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਲਗਾਤਾਰ ਨਿਖੇਧੀ ਕੀਤੀ ਜਾ ਰਹੀ ਹੈ। ਭਾਜਪਾ ਦੇ ਇਕ ਸੀਨੀਅਰ ਆਗੂ ਨੇ ਖ਼ਬਰ ਏਜੰਸੀ ਨੂੰ ਦੱਸਿਆ ਕਿ ਭਲਕੇ ਮੁੰਬਈ ’ਚ ਕੈਬਨਿਟ ਦਾ ਵਿਸਥਾਰ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਹੋਰ ਕੋਈ ਵੇਰਵੇੇ ਨਹੀਂ ਦੇ ਸਕਦੇ ਹਨ। ਸੂਤਰਾਂ ਨੇ ਐਤਵਾਰ ਨੂੰ ਕਿਹਾ ਸੀ ਕਿ ਸ਼ਿੰਦੇ ਵੱਲੋਂ ਘੱਟੋ ਘੱਟ 15 ਹੋਰ ਆਗੂਆਂ ਨੂੰ ਮੰਤਰੀ ਮੰਡਲ ’ਚ ਸ਼ਾਮਲ ਕੀਤਾ ਜਾ ਸਕਦਾ ਹੈ। ਸ਼ਿੰਦੇ ਨੇ ਵੀ ਕਿਹਾ ਸੀ ਕਿ ਮੰਤਰੀ ਮੰਡਲ ਵਿਸਥਾਰ ’ਚ ਦੇਰੀ ਕਾਰਨ ਸਰਕਾਰ ਦਾ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ ਅਤੇ ਛੇਤੀ ਹੀ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾਵੇਗਾ। ਉਪ ਮੁੱਖ ਮੰਤਰੀ ਫੜਨਵੀਸ ਨੂੰ ਗ੍ਰਹਿ ਮੰਤਰਾਲਾ ਦਿੱਤੇ ਜਾਣ ਦੀ ਵੀ ਸੰਭਾਵਨਾ ਹੈ। -ਪੀਟੀਆਈ

ਰਾਊਤ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ

ਮੁੰਬਈ: ਵਿਸ਼ੇਸ਼ ਕੋਰਟ ਨੇ ਸ਼ਿਵ ਸੈਨਾ ਦੇੇੇ ਸੰਸਦ ਮੈਂਬਰ ਸੰਜੈ ਰਾਊਤ ਨੂੰ ਮੁੰਬਈ ‘ਚਾਲ’ ਦੇ ਪੁਨਰਵਿਕਾਸ ਵਿੱਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਅੱਜ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਕੋਰਟ ਨੇ ਰਾਊਤ ਨੂੰ ਦਵਾਈਆਂ ਅਤੇ ਘਰ ਦਾ ਬਣਿਆ ਖਾਣਾ ਖਾਣ ਦੀ ਖੁੱਲ੍ਹ ਦੇ ਦਿੱਤੀ, ਪਰ ਬੈੱਡ ਮੁਹੱਈਆ ਕਰਵਾਉਣ ਸਬੰਧੀ ਅਰਜ਼ੀ ਖਾਰਜ ਕਰ ਦਿੱਤੀ। ਜੱਜ ਨੇ ਕਿਹਾ ਕਿ ਜੇਲ੍ਹ ਮੈਨੂਅਲ ਮੁਤਾਬਕ ਜੇਲ੍ਹ ਪ੍ਰਸ਼ਾਸਨ ਵੱਲੋਂ ਬੈੱਡ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ। ਈਡੀ ਨੇ ਰਾਊਤ ਨੂੰ ਨੀਮ ਸ਼ਹਿਰੀ ਗੋਰੇਗਾਓਂ ਵਿੱਚ ਪਾਤਰਾ ਚਾਲ ਦੇ ਪੁਨਰਗਠਨ ਵਿੱਚ ਕਥਿਤ ਵਿੱਤੀ ਬੇਨਿਯਮੀਆਂ ਦੇ ਦੋਸ਼ ਵਿੱਚ ਪਹਿਲੀ ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। ਸ਼ਿਵ ਸੈਨਾ ਆਗੂ ਨੂੰ ਅੱਜ ਈਡੀ ਹਿਰਾਸਤ ਦੀ ਮਿਆਦ ਮੁੱਕਣ ਮਗਰੋਂ ਵਿਸ਼ੇਸ਼ ਪੀਐੱਮਐੱਲਏ ਜੱਜ ਐੱਮ.ਜੀ.ਦੇਸ਼ਪਾਂਡੇ ਕੋਲ ਪੇਸ਼ ਕੀਤਾ ਗਿਆ ਸੀ। ਸੰਘੀ ਜਾਂਚ ਏਜੰਸੀ ਨੇ ਰਾਊਤ ਦੀ ਹਿਰਾਸਤ ਵਿੱਚ ਵਾਧੇ ਦੀ ਮੰਗ ਨਹੀਂ ਕੀਤੀ, ਜਿਸ ਮਗਰੋਂ ਜੱਜ ਨੇ ਸੰਸਦ ਮੈਂਬਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸਰਕਾਰ ਨੇ 10 ਯੂ-ਟਿਊਬ ਚੈਨਲਾਂ ’ਤੇ ਪਈਆਂ 45 ਵੀਡੀਓਜ਼ ਬਲਾਕ ਕੀਤੀਆਂ: ਠਾਕੁਰ

ਸਰਕਾਰ ਨੇ 10 ਯੂ-ਟਿਊਬ ਚੈਨਲਾਂ ’ਤੇ ਪਈਆਂ 45 ਵੀਡੀਓਜ਼ ਬਲਾਕ ਕੀਤੀਆਂ: ਠਾਕੁਰ

ਵੀਡੀਓਜ਼ ਵਿੱਚ ਸੀ ਵੱਖ-ਵੱਖ ਧਰਮਾਂ ਦੇ ਫਿਰਕਿਆਂ ਵਿਚਾਲੇ ਨਫ਼ਰਤ ਫੈਲਾਉਣ...

ਸੀਯੂਈਟੀ-ਪੀਜੀ ਦਾ ਨਤੀਜਾ ਐਲਾਨਿਆ

ਸੀਯੂਈਟੀ-ਪੀਜੀ ਦਾ ਨਤੀਜਾ ਐਲਾਨਿਆ

ਕੌਮੀ ਟੈਸਟਿੰਗ ਏਜੰਸੀ ਨੇ ਪ੍ਰੀਖਿਆ ਦੇ ਵਿਸ਼ਾ ਵਾਰ ਟੌਪਰਾਂ ਦਾ ਐਲਾਨ ਕੀਤ...

ਸੁਪਰੀਮ ਕੋਰਟ ਨੇ ਚੋਣ ਨਿਸ਼ਾਨ ਅਲਾਟ ਕਰਨ ਦੇ ਮੁੱਦੇ ਬਾਰੇ ਪਟੀਸ਼ਨ ਖਾਰਜ ਕੀਤੀ

ਸੁਪਰੀਮ ਕੋਰਟ ਨੇ ਚੋਣ ਨਿਸ਼ਾਨ ਅਲਾਟ ਕਰਨ ਦੇ ਮੁੱਦੇ ਬਾਰੇ ਪਟੀਸ਼ਨ ਖਾਰਜ ਕੀਤੀ

ਸਿਖਰਲੀ ਅਦਾਲਤ ਵੱਲੋਂ ਪਟੀਸ਼ਨ ਚੋਣ ਅਮਲ ’ਚ ਅੜਿੱਕਾ ਕਰਾਰ

ਸ਼ਹਿਰ

View All