ਨਵੀਂ ਦਿੱਲੀ, 31 ਅਗਸਤ
ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ’ਚ ਪਾਰਦਰਸ਼ਤਾ ਦੀ ਮੰਗ ਦੇ ਸੁਰ ਤੇਜ਼ ਹੋ ਗਏ ਹਨ। ਪਾਰਟੀ ਆਗੂਆਂ ਮਨੀਸ਼ ਤਿਵਾੜੀ, ਸ਼ਸ਼ੀ ਥਰੂਰ ਅਤੇ ਕਾਰਤੀ ਚਿਦੰਬਰਮ ਨੇ ਮੰਗ ਕੀਤੀ ਹੈ ਕਿ ਪ੍ਰਧਾਨ ਦੀ ਚੋਣ ਦੇ ਅਮਲ ’ਚ ਪਾਰਦਰਸ਼ਿਤਾ ਯਕੀਨੀ ਬਣਾਉਣ ਲਈ ਵੋਟਰ ਸੂਚੀਆਂ ਜਨਤਕ ਕੀਤੀਆਂ ਜਾਣ। ਕਾਂਗਰਸ ਦੇ ਸੰਸਦ ਮੈਂਬਰ ਅਤੇ ਜੀ-23 ਧੜੇ ਦੇ ਆਗੂ ਤਿਵਾੜੀ ਨੇ ਪਾਰਟੀ ਵੱਲੋਂ ਵੋਟਰਾਂ ਦੇ ਨਾਮ ਜਨਤਕ ਨਾ ਕਰਨ ’ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਪ੍ਰਧਾਨ ਦੀ ਚੋਣ ’ਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਵੋਟਰਾਂ ਦੇ ਨਾਮ ਏਆਈਸੀਸੀ ਦੀ ਵੈੱਬਸਾਈਟ ’ਤੇ ਪ੍ਰਕਾਸ਼ਿਤ ਹੋਣੇ ਚਾਹੀਦੇ ਹਨ। -ਏਜੰਸੀ