ਚੋਣ ਨਿਸ਼ਾਨ ਵਿਵਾਦ: ਸ਼ਿਵ ਸੈਨਾ (ਯੂਬੀਟੀ) ਦੀ ਪਟੀਸ਼ਨ ’ਤੇ ਸੁਣਵਾਈ 14 ਨੂੰ
ਨਵੀਂ ਦਿੱਲੀ: ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਦੀ ਅਗਵਾਈ ਹੇਠਲੇ ਸ਼ਿਵ ਸੈਨਾ ਦੇ ਧੜੇ ਨੇ ਪਾਰਟੀ ਦੇ ਚੋਣ ਨਿਸ਼ਾਨ ਸਬੰਧੀ ਵਿਵਾਦ ’ਚ ਆਪਣੀ ਪਟੀਸ਼ਨ ’ਤੇ ਸੂਬੇ ’ਚ ਆਉਂਦੀਆਂ ਸਥਾਨਕ ਸਰਕਾਰਾਂ ਚੋਣਾਂ ਦੇ ਮੱਦੇਨਜ਼ਰ ਤੁਰੰਤ ਸੁਣਵਾਈ ਲਈ ਅੱਜ ਸੁਪਰੀਮ...
Advertisement
ਨਵੀਂ ਦਿੱਲੀ: ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਦੀ ਅਗਵਾਈ ਹੇਠਲੇ ਸ਼ਿਵ ਸੈਨਾ ਦੇ ਧੜੇ ਨੇ ਪਾਰਟੀ ਦੇ ਚੋਣ ਨਿਸ਼ਾਨ ਸਬੰਧੀ ਵਿਵਾਦ ’ਚ ਆਪਣੀ ਪਟੀਸ਼ਨ ’ਤੇ ਸੂਬੇ ’ਚ ਆਉਂਦੀਆਂ ਸਥਾਨਕ ਸਰਕਾਰਾਂ ਚੋਣਾਂ ਦੇ ਮੱਦੇਨਜ਼ਰ ਤੁਰੰਤ ਸੁਣਵਾਈ ਲਈ ਅੱਜ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਮਾਮਲੇ ਦਾ ਜ਼ਿਕਰ ਜਸਟਿਸ ਐੱਮਐੱਮ ਸੁੰਦਰੇਸ਼ ਤੇ ਜਸਟਿਸ ਕੇ ਵਿਨੋਦ ਚੰਦਰਨ ਦੇ ਬੈਂਚ ਸਾਹਮਣੇ ਕੀਤਾ ਗਿਆ, ਜਿਸ ਨੇ ਇਸ ਨੂੰ 14 ਜੁਲਾਈ ਨੂੰ ਸੁਣਵਾਈ ਲਈ ਸੂਚੀਬੱਧ ਕਰਨ ’ਤੇ ਸਹਿਮਤੀ ਜ਼ਾਹਿਰ ਕੀਤੀ। ਸ਼ਿਵ ਸੈਨਾ (ਯੂਬੀਟੀ) ਦੇ ਵਕੀਲ ਨੇ ਬੈਂਚ ਨੂੰ ਸੂਚਿਤ ਕੀਤਾ ਕਿ ਸੂਬੇ ’ਚ ਸਥਾਨਕ ਸਰਕਾਰਾਂ ਚੋਣਾਂ ਦਾ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਹੋਣ ਦੀ ਸੰਭਾਵਨਾ ਹੈ। ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਦੇ ਵਕੀਲ ਨੇ ਕਿਹਾ ਕਿ ਅਜਿਹੀ ਮੰਗ ਚੋਣ ਨਿਸ਼ਾਨ ਵਿਵਾਦ ਮਾਮਲੇ ਦੀ ਸੁਣਵਾਈ ਕਰ ਰਹੇ ਜਸਟਿਸ ਸੂਰਿਆਕਾਂਤ ਦੀ ਅਗਵਾਈ ਹੇਠਲੇ ਬੈਂਚ ਸਾਹਮਣੇ ਵੀ ਸੱਤ ਮਈ ਨੂੰ ਕੀਤੀ ਗਈ ਸੀ ਅਤੇ ਇਹ ਮੰਗ ਰੱਦ ਕਰ ਦਿੱਤੀ ਗਈ ਸੀ। -ਪੀਟੀਆਈ
Advertisement
Advertisement
×