ਚੋਣ ਨਿਸ਼ਾਨ ਵਿਵਾਦ: ਊਧਵ ਧੜੇ ਦੀ ਪਟੀਸ਼ਨ ’ਤੇ ਸੁਣਵਾਈ 12 ਨਵਬੰਰ ਨੂੰ
ਸੁਪਰੀਮ ਕੋਰਟ ਨੇ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਵੱਲੋਂ ਏਕਨਾਥ ਸ਼ਿੰਦੇ ਦੀ ਅਗਵਾਈ ਹੇਠਲੇ ਸ਼ਿਵ ਸੈਨਾ ਦੇ ਧੜੇ ਨੂੰ ‘ਤੀਰ-ਕਮਾਨ’ ਚੋਣ ਨਿਸ਼ਾਨ ਦੇਣ ਦੇ ਫ਼ੈਸਲੇ ਖ਼ਿਲਾਫ਼ ਦਾਇਰ ਊਧਵ ਠਾਕਰੇ ਦੀ ਅਗਵਾਈ ਹੇਠਲੇ ਧੜੇ ਦੀ ਪਟੀਸ਼ਨ ’ਤੇ ਸੁਣਵਾਈ ਲਈ ਅੱਜ 12...
Advertisement
ਸੁਪਰੀਮ ਕੋਰਟ ਨੇ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਵੱਲੋਂ ਏਕਨਾਥ ਸ਼ਿੰਦੇ ਦੀ ਅਗਵਾਈ ਹੇਠਲੇ ਸ਼ਿਵ ਸੈਨਾ ਦੇ ਧੜੇ ਨੂੰ ‘ਤੀਰ-ਕਮਾਨ’ ਚੋਣ ਨਿਸ਼ਾਨ ਦੇਣ ਦੇ ਫ਼ੈਸਲੇ ਖ਼ਿਲਾਫ਼ ਦਾਇਰ ਊਧਵ ਠਾਕਰੇ ਦੀ ਅਗਵਾਈ ਹੇਠਲੇ ਧੜੇ ਦੀ ਪਟੀਸ਼ਨ ’ਤੇ ਸੁਣਵਾਈ ਲਈ ਅੱਜ 12 ਨਵੰਬਰ ਦੀ ਤਰੀਕ ਤੈਅ ਕੀਤੀ ਹੈ।
ਜਸਟਿਸ ਸੂਰਿਆਕਾਂਤ ਤੇ ਜਸਟਿਸ ਜੌਇਮਾਲਿਆ ਬਾਗਚੀ ਦੇ ਬੈਂਚ ਨੇ ਕਿਹਾ ਕਿ ਪਟੀਸ਼ਨ ’ਤੇ ਸੁਣਵਾਈ 12 ਨਵੰਬਰ ਨੂੰ ਸ਼ੁਰੂ ਹੋਵੇਗੀ ਅਤੇ ਜ਼ਰੂਰਤ ਪਈ ਤਾਂ ਸੁਣਵਾਈ 13 ਨਵੰਬਰ ਨੂੰ ਵੀ ਜਾਰੀ ਰਹੇਗੀ। ਸ਼ਿਵ ਸੈਨਾ (ਯੂ ਬੀ ਟੀ) ਦੀ ਪੈਰਵੀ ਕਰ ਰਹੇ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਸਥਾਨਕ ਸਰਕਾਰਾਂ ਬਾਰੇ ਚੋਣਾਂ ਅਗਲੇ ਸਾਲ ਜਨਵਰੀ ’ਚ ਹੋਣ ਦੀ ਸੰਭਾਵਨਾ ਹੈ ਅਤੇ ਇਸ ਲਈ ਇਸ ਮਾਮਲੇ ’ਚ ਤੁਰੰਤ ਸੁਣਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਦਾਲਤ ਸਥਾਨਕ ਸਰਕਾਰਾਂ ਬਾਰੇ ਚੋਣਾਂ ਤੋਂ ਪਹਿਲਾਂ ਇਸ ਮਾਮਲੇ ਦੀ ਆਖਰੀ ਸੁਣਵਾਈ ਕਰ ਸਕਦੀ ਹੈ।
Advertisement
Advertisement
Advertisement
×