ਬਿਹਾਰ ਵਿੱਚ ਚੋਣਾਂ ਦਾ ਐਲਾਨ ਅਗਲੇ ਹਫਤੇ ਹੋਣ ਦੀ ਸੰਭਾਵਨਾ
Final Bihar voter list to be published tomorrow; poll schedule announcement likely next week ਬਿਹਾਰ ਦੀ ਅੰਤਿਮ ਵੋਟਰ ਸੂਚੀ 30 ਸਤੰਬਰ ਨੂੰ ਪ੍ਰਕਾਸ਼ਿਤ ਹੋਵੇਗੀ ਜਿਸ ਤੋਂ ਬਾਅਦ ਚੋਣ ਕਮਿਸ਼ਨ ਅਗਲੇ ਹਫ਼ਤੇ ਸੂਬੇ ਵਿਚ ਚੋਣਾਂ ਦਾ ਐਲਾਨ ਕਰੇਗਾ। ਚੋਣ ਕਮਿਸ਼ਨ ਦੇ ਅਧਿਕਾਰੀ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ 4 ਅਤੇ 5 ਅਕਤੂਬਰ ਨੂੰ ਪਟਨਾ ਦਾ ਦੌਰਾ ਕਰਨਗੇ।
ਸੂਤਰਾਂ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦਾ ਪ੍ਰੋਗਰਾਮ ਅਗਲੇ ਹਫ਼ਤੇ ਐਲਾਨੇ ਜਾਣ ਦੀ ਸੰਭਾਵਨਾ ਹੈ। ਚੋਣਾਂ ਦਾ ਪਹਿਲਾ ਪੜਾਅ ਅਕਤੂਬਰ ਦੇ ਅਖੀਰ ਵਿੱਚ ਛੱਠ ਤੋਂ ਤੁਰੰਤ ਬਾਅਦ ਹੋਣ ਦੀ ਸੰਭਾਵਨਾ ਹੈ। ਬਿਹਾਰ ਅਤੇ ਕੁਝ ਵਿਧਾਨ ਸਭਾ ਉਪ ਚੋਣਾਂ ਲਈ ਚੋਣ ਕਮਿਸ਼ਨ ਵਲੋਂ ਚਾਰ ਸੌ ਸੱਤਰ ਨਿਰੀਖਕਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ। ਇੱਥੇ 3 ਅਕਤੂਬਰ ਨੂੰ ਆਮ ਲੋਕਾਂ, ਪੁਲੀਸ ਅਤੇ ਖਰਚ ਨਿਰੀਖਕਾਂ ਨਾਲ ਮੀਟਿੰਗ ਹੋਵੇਗੀ। ਜ਼ਿਕਰਯੋਗ ਹੈ ਕਿ 243 ਮੈਂਬਰੀ ਬਿਹਾਰ ਵਿਧਾਨ ਸਭਾ ਦਾ ਕਾਰਜਕਾਲ 22 ਨਵੰਬਰ ਨੂੰ ਖਤਮ ਹੋ ਰਿਹਾ ਹੈ।
ਬਿਹਾਰ ਵਿੱਚ ਪਿਛਲੀਆਂ ਵਿਧਾਨ ਸਭਾ ਚੋਣਾਂ ਕਰੋਨਾ ਮਹਾਂਮਾਰੀ ਦੇ ਪਰਛਾਵੇਂ ਦਰਮਿਆਨ ਤਿੰਨ ਪੜਾਅ ਵਿੱਚ ਹੋਈਆਂ ਸਨ।
ਬਿਹਾਰ ਦੀ ਅੰਤਿਮ ਵੋਟਰ ਸੂਚੀ 22 ਸਾਲਾਂ ਦੇ ਵਕਫੇ ਤੋਂ ਬਾਅਦ ਵੋਟਰ ਸੂਚੀਆਂ ਦੇ ਵਿਸ਼ੇਸ਼ ਮੁੜ ਸੁਧਾਈ (ਐਸਆਈਆਰ) ਤੋਂ ਬਾਅਦ ਪ੍ਰਕਾਸ਼ਿਤ ਕੀਤੀ ਜਾ ਰਹੀ ਹੈ। ਡਰਾਫਟ ਵੋਟਰ ਸੂਚੀਆਂ ਪਹਿਲੀ ਅਗਸਤ ਨੂੰ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ ਅਤੇ ਪਹਿਲੀ ਸਤੰਬਰ ਤੱਕ ਵਿਅਕਤੀਆਂ ਅਤੇ ਰਾਜਨੀਤਕ ਪਾਰਟੀਆਂ ਕੋਲੋਂ ਇਤਰਾਜ਼ ਮੰਗੇ ਗਏ ਸਨ। ਡਰਾਫਟ ਸੂਚੀਆਂ ਵਿੱਚ 7.24 ਕਰੋੜ ਵੋਟਰ ਸਨ। ਪੀਟੀਆਈ