ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵੋਟਾਂ ਪਹਿਲੀ ਨੂੰ: ਪੰਜਾਬ ’ਚ 13 ਲੋਕ ਸਭਾ ਸੀਟਾਂ ’ਤੇ ਚੋਣ ਤਿਆਰੀਆਂ ਮੁਕੰਮਲ, 2.14 ਕਰੋੜ ਤੋਂ ਵੱਧ ਵੋਟਰ 328 ਉਮੀਦਵਾਰਾਂ ਦਾ ਕਰਨਗੇ ਫ਼ੈਸਲਾ

ਚੰਡੀਗੜ੍ਹ, 31 ਮਈ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇਕਲੌਤੀ ਸੀਟ ਲਈ ਪਹਿਲੀ ਮਈ ਵੋਟਿੰਗ ਹੋਵੇਗੀ, ਜਿਸ ਵਿਚ ਇੰਡੀਆ ਗੱਠਜੋੜ ਦੇ ਭਾਈਵਾਲ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਵੱਖਰੇ ਤੌਰ ’ਤੇ ਚੋਣ ਲੜਨਗੀਆਂ ਅਤੇ ਸ਼੍ਰੋਮਣੀ ਅਕਾਲੀ...
Advertisement

ਚੰਡੀਗੜ੍ਹ, 31 ਮਈ

Advertisement

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇਕਲੌਤੀ ਸੀਟ ਲਈ ਪਹਿਲੀ ਮਈ ਵੋਟਿੰਗ ਹੋਵੇਗੀ, ਜਿਸ ਵਿਚ ਇੰਡੀਆ ਗੱਠਜੋੜ ਦੇ ਭਾਈਵਾਲ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਵੱਖਰੇ ਤੌਰ ’ਤੇ ਚੋਣ ਲੜਨਗੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਵੀ ਇਕੱਲੇ ਚੋਣ ਲੜਨ ਦਾ ਫੈਸਲਾ ਕੀਤਾ ਹੈ। ਚੋਣਾਂ ਕਈ ਨੇਤਾਵਾਂ ਦਾ ਭਵਿੱਖ ਦਾਅ ’ਤੇ ਹੈ। ਸੂਬੇ ਵਿੱਚ 1996 ਤੋਂ ਬਾਅਦ ਪਹਿਲੀ ਵਾਰ ਭਾਜਪਾ ਅਤੇ ਅਕਾਲੀ ਦਲ ਆਪਣੇ ਦਮ 'ਤੇ ਲੋਕ ਸਭਾ ਚੋਣਾਂ ਲੜ ਰਹੇ ਹਨ। ਦੂਜੇ ਪਾਸੇ ‘ਆਪ’ ਤੇ ਕਾਂਗਰਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਵੀ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ।

ਚੋਣ ਅਧਿਕਾਰੀਆਂ ਮੁਤਾਬਕ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲੇਗੀ। ਇਸ ਪੜਾਅ 'ਚ 2.14 ਕਰੋੜ ਤੋਂ ਵੱਧ ਵੋਟਰ ਹਨ। ਪੰਜਾਬ ਵਿੱਚ 26 ਔਰਤਾਂ ਸਮੇਤ ਕੁੱਲ 328 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਦਕਿ ਚੰਡੀਗੜ੍ਹ ਵਿੱਚ ਦੋ ਔਰਤਾਂ ਸਮੇਤ 19 ਉਮੀਦਵਾਰ ਚੋਣ ਲੜ ਰਹੇ ਹਨ। ਚੰਡੀਗੜ੍ਹ 'ਚ ਭਾਜਪਾ ਉਮੀਦਵਾਰ ਸੰਜੈ ਟੰਡਨ ਦਾ ਮੁਕਾਬਲਾ ਕਾਂਗਰਸ ਉਮੀਦਵਾਰ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨਾਲ ਹੈ।

Advertisement
Show comments