ਮੁੰਬਈ, 13 ਸਤੰਬਰ
ਬੰਬੇ ਹਾਈ ਕੋਰਟ ਨੇ ਐਲਗਾਰ ਪਰਿਸ਼ਦ ਮਾਓਵਾਦੀ ਸਬੰਧਾਂ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਕਾਰਕੁਨ ਅਨੰਦ ਤੈਲਤੁੰਬੜੇ ਦੀ ਜ਼ਮਾਨਤ ਅਰਜ਼ੀ ’ਤੇ ਕੌਮੀ ਜਾਂਚ ਏਜੰਸੀ (ਐੱਨਆਈਏ) ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਤੈਲਤੁੰਬੜੇ ਨੇ ਜੁਲਾਈ ਵਿੱਚ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਵਿਸ਼ੇਸ਼ ਅਦਾਲਤ ਦੇ ਆਦੇਸ਼ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਵਕੀਲ ਮਿਹਿਰ ਦੇਸਾਈ ਰਾਹੀਂ ਪਾਈ ਅਰਜ਼ੀ ਵਿੱਚ ਉਨ੍ਹਾਂ ਨੇ ਆਪਣੇ ਖ਼ਿਲਾਫ਼ ਦੋਸ਼ਾਂ ਤੋਂ ਇਨਕਾਰ ਕੀਤਾ ਅਤੇ ਜ਼ਮਾਨਤ ਦੇਣ ਦੀ ਮੰਗ ਕੀਤੀ ਹੈ। ਜਸਟਿਸ ਐੱਸਐੱਸ ਸ਼ਿੰਦੇ ਅਤੇ ਜਸਟਿਸ ਐੱਨਜੇ ਜਮਾਦਾਰ ਦੇ ਬੈਂਚ ਨੇ ਐੱਨਆਈਏ ਨੂੰ ਇਸ ਅਰਜ਼ੀ ’ਤੇ ਤਿੰਨ ਹਫ਼ਤਿਆਂ ਵਿੱਚ ਜਵਾਬ ਦੇਣ ਦਾ ਨਿਰਦੇਸ਼ ਦਿੱਤਾ ਹੈ। -ਪੀਟੀਆਈ