ਗੁਹਾਟੀ, 14 ਨਵੰਬਰ
ਮਨੀਪੁਰ ਹਮਲੇ ਵਿੱਚ ਸ਼ਹੀਦ ਹੋਏ ਆਸਾਮ ਰਾਈਫਲਜ਼ ਦੇ ਜਵਾਨਾਂ ਅਤੇ ਉਨ੍ਹਾਂ ਵਿੱਚੋਂ ਇੱਕ ਦੇ ਪਰਿਵਾਰਕ ਮੈਂਬਰਾਂ ਦੀਆਂ ਲਾਸ਼ਾਂ ਨੂੰ ਲੈ ਕੇ ਜਾ ਰਹੇ ਫੌਜੀ ਜਹਾਜ਼ ਨੂੰ ਤਕਨੀਕੀ ਖਰਾਬੀ ਕਾਰਨ ਐਤਵਾਰ ਨੂੰ ਇਥੋਂ ਦੇ ਜੋਰਹਾਟ ਹਵਾਈ ਅੱਡੇ ‘ਤੇ ਹੰਗਾਮੀ ਹਾਲਤ ਵਿੱਚ ਉਤਰਨਾ ਪਿਆ। ਫੌਜ ਦੇ ਬੁਲਾਰੇ ਨੇ ਦੱਸਿਆ ਕਿ ਲਾਸ਼ਾਂ ਨੂੰ ਰਾਤ ਲਈ ਜੋਰਹਾਟ ਵਿੱਚ ਰੱਖਿਆ ਜਾਵੇਗਾ ਅਤੇ ਸੋਮਵਾਰ ਸਵੇਰੇ ਮੰਜ਼ਿਲਾਂ ਵਲ ਭੇਜਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸ਼ਨਿਚਰਵਾਰ ਨੂੰ ਮਨੀਪੁਰ ਦੇ ਚੁਰਾਚੰਦਪੁਰ ਜ਼ਿਲ੍ਹੇ ਵਿਚ ਅਤਿਵਾਦੀਆਂ ਵੱਲੋਂ ਕੀਤੇ ਹਮਲੇ ਵਿੱਚ ਕੁੱਲ 7 ਲੋਕ ਮਾਰੇ ਗਏ ਸਨ।– ਏਜੰਸੀ